Punjab News: ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 27ਵੀਂ ਬਰਸੀ 'ਤੇ ਪੰਜਾਬ ਕਾਂਗਰਸ ਦੇ ਲੀਡਰਾਂ ਨੇ ਉਨ੍ਹਾਂ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਅੰਤ ਸਿੰਘ ਨੂੰ ਮਾਰਨ ਵਾਲੇ ਦਿਲਾਵਰ ਸਿੰਘ ਯਾਦ ਕੀਤਾ।
ਪੰਜਾਬ ਕਾਂਗਰਸ ਨੇ ਟਵੀਟ ਕਰਦਿਆਂ ਕਿਹਾ, ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਜੀ ਦੀ ਬਰਸੀ ਮੌਕੇ ‘ਤੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਮੂਹ ਕਾਂਗਰਸੀ ਲੀਡਰਸ਼ਿਪ ਸਮੇਤ ਉਹਨਾਂ ਦੇ ਸਮਾਰਕ ‘ਤੇ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਸਵੀਰ ਸਾਂਝੀ ਕਰਕੇ ਲਿਖਿਆ ਗਿਆ, ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ, ਦੱਸ ਦਈਏ ਕਿ ਕਿ ਮਨੁੱਖੀ ਬੰਬ ਬਣ ਕੇ ਸ਼ਹਾਦਤ ਦੇਣ ਵਾਲੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ 27 ਵੀਂ ਬਰਸੀ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸਿੱਖ ਜਥੇਬੰਦੀਆਂ ਅਤੇ ਸ਼ਹੀਦ ਦੇ ਪਰਿਵਾਰ ਵਲੋਂ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਹੋਰਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਕੌਣ ਨੇ ਦਿਲਾਵਰ ਸਿੰਘ ਬੱਬਰ ?
ਦਿਲਾਵਰ ਸਿੰਘ ਬੱਬਰ ਨੇ ਮਨੁੱਖੀ ਬੰਬ ਬਣ ਕੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿਤਾ ਸੀ। ਉਹ ਪੰਜਾਬ ਪੁਲਿਸ ਦੀ ਨੌਕਰੀ ਦੌਰਨ ਹੀ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਵਿੱਚ ਸ਼ਾਮਲ ਹੋ ਗਿਆ ਸੀ। ਉਸਨੇ 31 ਅਗਸਤ 1995 ਨੂੰ ਸ਼ਾਮ 5 ਵਜੇ ਪੰਜਾਬ ਅਤੇ ਹਰਿਆਣਾ ਸੀਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਬੇਅੰਤ ਸਿੰਘ ਨੂੰ ਉਸ ਦੀ ਗੋਲੀ ਰੋਕੂ ਕਾਰ ਸਣੇ ਹੀ ਬੰਬ ਨਾਲ ਉਡਾ ਦਿੱਤਾ। 23 ਮਾਰਚ 2012 ਦਿਲਾਵਰ ਸਿੰਘ ਨੂੰ ਅਕਾਲ ਤਖਤ ਵੱਲੋਂ ਕੌਮੀ ਸ਼ਹੀਦ ਦਾ ਖਾਲਸੇ ਪੰਥ ਵਿਚਲਾ ਸਭ ਤੋਂ ਉਚਾ ਦਰਜਾ ਦਿੱਤਾ ਗਿਆ