Navjot Sidhu: ਡੇਰਾ ਬਾਬਾ ਨਾਨਕ ਪਹੁੰਚੇ ਨਵਜੋਤ ਸਿੱਧੂ, ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੱਲ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਮੰਗਲਵਾਰ ਸਵੇਰੇ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿ ਸਰਹੱਦ 'ਤੇ ਪਹੁੰਚੇ ਤੇ ਦੂਰੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਤੇ ਅਰਦਾਸ ਕੀਤੀ ਕਿ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਤਾਂ ਜੋ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਸਕਣ।
Going to Dera Baba Nanak for ardas for Kartarpur Corridor reopening … Dhan Dhan Baba Nanak 🙏
— Navjot Singh Sidhu (@sherryontopp) November 9, 2021
ਦਰਅਸਲ, ਦੋ ਸਾਲ ਪਹਿਲਾਂ ਅੱਜ ਦੇ ਦਿਨ ਯਾਨੀ 09 ਨਵੰਬਰ, 2019 ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਖੋਲ੍ਹਿਆ ਗਿਆ ਸੀ। ਇਹ ਉਹੀ ਸਮਾਂ ਸੀ ਜਦੋਂ ਸਿੱਧੂ ਨੇ ਵੀ ਪਾਕਿਸਤਾਨ ਜਾ ਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸ਼ਲਾਘਾ ਕੀਤੀ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਵੀ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਦਰਅਸਲ, ਦੋ ਸਾਲ ਪਹਿਲਾਂ ਕੋਰੋਨਾ ਕਾਰਨ ਕੋਰੀਡੋਰ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ।
ਦੱਸ ਦਈਏ ਕਿ ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਸਥਿਤ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਡੇਰਾ ਬਾਬਾ ਨਾਨਕ ਦੋਹਾਂ ਦੇਸ਼ਾਂ ਦੀ ਸਰਹੱਦ ਤੋਂ 1 ਕਿਲੋਮੀਟਰ ਦੀ ਦੂਰੀ 'ਤੇ ਅਤੇ ਰਾਵੀ ਦਰਿਆ ਦੇ ਪੂਰਬੀ ਕੰਢੇ 'ਤੇ ਸਥਿਤ ਹੈ। ਕਿਹਾ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਦੇ ਸ਼ਰਧਾਲੂਆਂ ਨੇ ਇਹ ਸ਼ਹਿਰ ਵਸਾਇਆ ਤੇ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਇਸ ਦਾ ਨਾਂ ਡੇਰਾ ਬਾਬਾ ਨਾਨਕ ਰੱਖਿਆ ਗਿਆ।
ਗੁਰੂ ਨਾਨਕ ਦੇਵ ਜੀ ਨੇ ਆਪਣਾ ਅੰਤਿਮ ਸਮਾਂ ਇੱਥੇ ਬਿਤਾਇਆ
ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਗੁਰਦੁਆਰੇ ਤੱਕ ਜਾਣ ਲਈ ਕਾਰੀਡੋਰ ਬਣਾਇਆ ਗਿਆ। ਕਰਤਾਰਪੁਰ ਸਾਹਿਬ ਲਾਂਘੇ ਦੀ ਲੰਬਾਈ 4.1 ਕਿਲੋਮੀਟਰ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਸਿੱਖਾਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇੱਥੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸੀ।
ਇਹ ਵੀ ਪੜ੍ਹੋ: Punjab Congress: ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਵਿਚਾਲੇ ਹੋਇਆ ਸਮਝੌਤਾ! ਹੁਣ ਹੋਏਗਾ ਵੱਡਾ ਫੇਰਬਦਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: