Navjot Singh Sidhu: ਪੰਜਾਬ ਦੇ ਮਲੇਰਕੋਟਲਾ ਵਿੱਚ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕਿਤੇ ਵੀ ਬੇਅਦਬੀ ਹੋ ਸਕਦੀ ਹੈ, ਚਾਹੇ ਕੁਰਾਨ ਸ਼ਰੀਫ਼ ਦੀ, ਭਾਵੇਂ ਭਗਵਦ ਗੀਤਾ ਦੀ, ਭਾਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ। ਬੇਅਦਬੀ ਕਰਨ ਵਾਲਿਆਂ ਨੂੰ ਲੋਕਾਂ ਦੇ ਸਾਹਮਣੇ ਲਿਆ ਕੇ ਫਾਂਸੀ ਦਿੱਤੀ ਜਾਵੇ। ਉਸ ਨੂੰ ਇਸ ਸੰਵਿਧਾਨ ਦੀ ਸਭ ਤੋਂ ਵੱਡੀ ਸਜ਼ਾ ਮਿਲਣੀ ਚਾਹੀਦੀ ਹੈ। ਇਹ ਕੋਈ ਗਲਤੀ ਨਹੀਂ ਹੈ, ਇਹ ਇੱਕ ਭਾਈਚਾਰੇ ਨੂੰ ਡੋਬਣ ਦੀ ਸਾਜ਼ਿਸ਼ ਹੈ।






ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਸਾਡੀ ਏਕਤਾ ਨੂੰ ਭੰਗ ਕਰੇਗਾ ਤਾਂ ਉਸ ਨੂੰ ਮੂੰਹ ਦੀ ਖਾਣੀ ਪਵੇਗੀ। ਜੋ ਵੀ ਪੰਜਾਬੀਆਂ ਨਾਲ ਟਕਰਾਏਗਾ ਉਹ ਚਕਨਾਚੂਰ ਹੋ ਜਾਵੇਗਾ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮਾਲੇਰਕੋਟਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।


ਦੱਸ ਦਈਏ ਕਿ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਪਵਿੱਤਰ ਅਸਥਾਨ 'ਚ ਦਾਖਲ ਹੋਣ ਵਾਲੇ ਵਿਅਕਤੀ ਨੂੰ ਸ਼ਨੀਵਾਰ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਘਟਨਾ ਨੂੰ ਸਭ ਤੋਂ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਡੀਸੀਪੀ ਲਾਅ ਐਂਡ ਆਰਡਰ ਅਧੀਨ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ, ਜੋ ਦੋ ਦਿਨਾਂ ਵਿੱਚ ਜਾਂਚ ਰਿਪੋਰਟ ਸੌਂਪੇਗੀ। ਪੁਲਿਸ ਦੇ ਡਿਪਟੀ ਕਮਿਸ਼ਨਰ ਪੀਐਸ ਭੰਡਾਲ ਨੇ ਕਿਹਾ ਸੀ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਵਿਅਕਤੀ ਦੀ ਉਮਰ ਕਰੀਬ 30 ਸਾਲ ਹੈ ਅਤੇ ਉਸ ਦੀ ਪਛਾਣ ਕੀਤੀ ਜਾ ਰਹੀ ਹੈ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904