Punjab Congress: ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀ ਲੜਾਈ ਹੁਣ ਕਰੋ ਜਾਂ ਮਰੋ ਵਾਲੀ ਸਥਿਤੀ ਬਣ ਗਈ ਹੈ। ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪਹਿਲਾਂ ਹੀ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਧੜੇ ਤੋਂ ਦੂਰੀ ਬਣਾ ਚੁੱਕੇ ਹਨ। ਹੁਣ ਇਹ ਮੰਨਿਆ ਜਾ ਰਿਹਾ ਹੈ ਕਿ ਚੰਨੀ-ਰੰਧਾਵਾ ਧੜਾ ਵੀ ਕਾਂਗਰਸ ਹਾਈ ਕਮਾਂਡ ਤੋਂ ਵੀ ਦੂਰੀ ਬਣਾਉਣ ਲੱਗ ਪਿਆ ਹੈ। ਦੱਸ ਦਈਏ ਕਿ ਇਹ ਚੀਜ਼ ਸੋਮਵਾਰ ਨੂੰ ਸਾਫ ਤੌਰ 'ਤੇ ਨਜ਼ਰ ਆਈ।

Continues below advertisement

ਦਰਅਸਲ, ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਅਤੇ ਪੰਜਾਬ ਵਿੱਚ ਪੇਪਰ ਲੀਕ ਘਟਨਾ ਦੇ ਖਿਲਾਫ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਰਾਜਾ ਵੜਿੰਗ ਦੇ ਨਾਲ ਡਾ. ਅਮਰ ਸਿੰਘ, ਗੁਰਜੀਤ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਵੀ ਸਨ। ਦਿੱਲੀ ਵਿੱਚ ਹੋਣ ਦੇ ਬਾਵਜੂਦ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ।

Continues below advertisement

ਚੰਨੀ ਨੇ ਵੀ ਇਸ ਤੋਂ ਦੂਰੀ ਬਣਾਈ, ਜਿਸ ਤੋਂ ਸਾਫ ਹੈ ਕਿ ਚੰਨੀ ਅਤੇ ਰੰਧਾਵਾ ਹੁਣ ਰਾਜਾ ਵੜਿੰਗ ਨਾਲ ਕੋਈ ਵੀ ਸਟੇਜ ਸਾਂਝੀ ਕਰਨ ਲਈ ਤਿਆਰ ਨਹੀਂ ਹਨ। ਚੰਨੀ ਅਤੇ ਰੰਧਾਵਾ, ਆਪਣੇ ਸਮਰਥਕਾਂ ਸਮੇਤ, ਹੁਣ ਚੋਣਾਂ ਦੀ ਤਿਆਰੀ ਸ਼ੁਰੂ ਕਰ ਚੁੱਕੇ ਹਨ। ਚੰਨੀ-ਰੰਧਾਵਾ ਧੜੇ ਨਾਲ ਸਬੰਧਤ ਆਗੂ ਐਤਵਾਰ ਨੂੰ ਗੁਰਦਾਸਪੁਰ ਦੇ ਵਿਧਾਇਕ ਵਰਿੰਦਰਮੀਤ ਸਿੰਘ ਪਾਹੜਾ ਦੇ ਘਰ ਇਕੱਠੇ ਹੋਏ।

ਮੀਟਿੰਗ ਤੋਂ ਬਾਅਦ, ਚੰਨੀ ਧੜੇ ਨੇ ਇੱਕ ਵੀਡੀਓ ਰੀਲ ਜਾਰੀ ਕੀਤੀ ਅਤੇ ਉਸ ਵਿੱਚ ਜਿਹੜਾ ਗਾਣਾ ਲਾਇਆ, ਉਸ ਵਿੱਚ ਆਪਣੇ ਵਿਰੋਧੀਆਂ ਨੂੰ ਇੱਕ ਸਖ਼ਤ ਸੰਦੇਸ਼ ਦਿੱਤਾ। ਰੀਲ ਦੇ ਬੈਕਗ੍ਰਾਉਂਡ ਵਿੱਚ ਚੱਲ ਰਹੇ ਗੀਤ ਵਿੱਚ ਕਿਹਾ ਹੈ, "ਸਾਡੇ ਵਿੱਚ ਕੋਈ ਖੱਛ ਨਹੀਂ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।