ਪੰਜਾਬ ਕਾਂਗਰਸ ਭੰਗ, ਐਗਜ਼ੀਕਿਊਟਿਵ ਕਮੇਟੀ ਤੇ ਜ਼ਿਲ੍ਹਾ ਕਮੇਟੀਆਂ ਦੇ ਅਹੁਦੇਦਾਰ ਹਟਾਏ
ਏਬੀਪੀ ਸਾਂਝਾ | 21 Jan 2020 06:24 PM (IST)
ਪੰਜਾਬ ਕਾਂਗਰਸ ਦੀ ਐਗਜ਼ੀਕਿਊਟਿਵ ਕਮੇਟੀ ਤੇ ਜ਼ਿਲ੍ਹਾ ਕਮੇਟੀਆਂ ਭੰਗ ਕਰ ਦਿੱਤੀਆਂ ਗਈ ਹਨ। ਪੰਜਾਬ ਕਾਂਗਰਸ ਦੀਆਂ ਸਾਰੀਆਂ ਅਹੁਦੇਦਾਰੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੇ ਅਹੁਦੇ 'ਤੇ ਬਣੇ ਰਹਿਣਗੇ।
ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਐਗਜ਼ੀਕਿਊਟਿਵ ਕਮੇਟੀ ਤੇ ਜ਼ਿਲ੍ਹਾ ਕਮੇਟੀਆਂ ਭੰਗ ਕਰ ਦਿੱਤੀਆਂ ਗਈ ਹਨ। ਪੰਜਾਬ ਕਾਂਗਰਸ ਦੀਆਂ ਸਾਰੀਆਂ ਅਹੁਦੇਦਾਰੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੇ ਅਹੁਦੇ 'ਤੇ ਬਣੇ ਰਹਿਣਗੇ। ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਕੇਸੀ ਵੇਨੂੰਗੋਪਾਲ ਨੇ ਪ੍ਰੈੱਸ ਰਿਲੀਜ਼ ਜਾਰੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਗੀ ਨੇ ਐਗਜ਼ੀਕਿਊਟਿਵ ਕਮੇਟੀ ਤੇ ਜ਼ਿਲ੍ਹਾ ਕਮੇਟੀਆਂ ਭੰਗ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੇ ਅਹੁਦੇ 'ਤੇ ਬਣੇ ਰਹਿਣਗੇ।