ਪੜਚੋਲ ਕਰੋ

Punjab Congress Conflict: ਕਿਸ ਤਰੀਕੇ ਖ਼ਤਮ ਨਹੀਂ ਹੋ ਰਿਹਾ ਪੰਜਾਬ ਕਾਂਗਰਸ ਕਲੇਸ਼, ਐਤਵਾਰ ਨੂੰ ਸੋਨੀਆ ਗਾਂਧੀ ਕਰ ਸਕਦੀ ਸਿੱਧੂ ਅਤੇ ਕੈਪਟਨ ਨਾਲ ਮੁਲਾਕਾਤ

20 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਵਿੱਚ ਹੰਗਾਮੇ ਦਾ ਹੱਲ ਲੱਭਣ ਲਈ ਗੱਲਬਾਤ ਕਰਨ ਲਈ ਸੱਦੀਆ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚਲ ਰਹੇ ਕਲੇਸ਼ ਦਾ ਹੱਲ ਲੱਭਣ ਲਈ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ 20 ਜੂਨ ਨੂੰ ਦਿੱਲੀ ਬੁਲਾਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਪਟਨ ਆਪਣੇ ਪੱਧਰ 'ਤੇ ਝਗੜੇ ਨੂੰ ਸੁਲਝਾਉਣ ਅਤੇ ਨਾਰਾਜ਼ ਨੇਤਾਵਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਵਿਚ ਵੀ ਰੁੱਝੇ ਹੋਏ ਹਨ। ਸਾਲ 2022 ਵਿਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸੂਬੇ ਵਿਚ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਲੜਾਈ-ਝਗੜੇ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ ਕਿਲ੍ਹੇ ਨੂੰ ਮਜ਼ਬੂਤ ​​ਕਰਨਾ ਸ਼ੁਰੂ ਕਰ ਦਿੱਤਾ ਹੈ।

ਸੂਤਰਾਂ ਮੁਤਾਬਕ ਕਮੇਟੀ ਦੀ ਰਿਪੋਰਟ ਅਤੇ ਰਾਹੁਲ ਗਾਂਧੀ ਨੂੰ ਮਿਲੇ ਫੀਡਬੈਕ ਦੇ ਅਧਾਰ 'ਤੇ ਸੋਨੀਆ ਗਾਂਧੀ ਕੈਪਟਨ ਅਤੇ ਸਿੱਧੂ ਦਰਮਿਆਨ ਹੋਏ ਵਿਵਾਦ ਨੂੰ ਸੁਲਝਾਉਣ ਲਈ ਇੱਕ ਸਾਂਝੀ ਮੀਟਿੰਗ ਕਰੇਗੀ। ਇਸ ਤੋਂ ਪਹਿਲਾਂ ਵਿਧਾਇਕਾਂ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਉਣ ਪਿੱਛੇ ਕੈਪਟਨ ਦਾ ਉਦੇਸ਼ ਨਾਰਾਜ਼ ਨੇਤਾਵਾਂ ਨੂੰ ਸਮੇਂ ਸਿਰ ਮਨਾਉਣਾ ਹੈ, ਤਾਂ ਜੋ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਜਾ ਸਕੇ। ਵੀਰਵਾਰ ਸ਼ਾਮ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੁਝ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਾਹ 'ਤੇ ਬੁਲਾਇਆ।

ਉਧਰ ਇਸ ਮਾਮਲੇ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਕਮੇਟੀ ਦੇ ਤਿੰਨ ਨੇਤਾ ਮੱਲੀਕਾਰਜੁਨ ਖੜਗੇ, ਹਰੀਸ਼ ਰਾਵਤ (ਜਨਰਲ ਸਕੱਤਰ ਪੰਜਾਬ ਕਾਂਗਰਸ ਦੇ ਇੰਚਾਰਜ) ਅਤੇ ਜੇਪੀ ਅਗਰਵਾਲ ਸਹਿਮਤ ਹੋਏ ਕਿ ਨਾਰਾਜ਼ ਨੇਤਾਵਾਂ ਨੂੰ ਜਲਦੀ ਹੀ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ, ਪਰ ਇਸ ਬਾਰੇ ਕੋਈ ਸਹਿਮਤੀ ਨਹੀਂ ਬਣ ਸਕੀ ਕੀ ਕਿਸ ਨੂੰ ਕੀ ਜ਼ਿੰਮੇਵਾਰੀ ਦੇਣੀ ਚਾਹੀਦਾ ਹੈ। ਕਮੇਟੀ ਦੇ ਤਿੰਨਾਂ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਵੱਖ-ਵੱਖ ਫਾਰਮੂਲੇ ਸੁਝਾਏ।

ਸੂਤਰਾਂ ਮੁਤਾਬਕ ਚਰਚਾ ਇਹ ਵੀ ਸੀ ਕਿ ਜੇਕਰ ਸਿੱਧੂ ਨੂੰ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ਤਾਂ ਪਾਰਟੀ ਦੇ ਕਈ ਪੁਰਾਣੇ ਨੇਤਾ ਨਾਰਾਜ਼ ਹੋ ਸਕਦੇ ਹਨ। ਕਾਂਗਰਸ ਲੀਡਰਸ਼ਿਪ ਇਸ ਸਮੇਂ ਸਾਰੇ ਵਿਕਲਪਾਂ 'ਤੇ ਵਿਚਾਰ ਕਰ ਰਹੀ ਹੈ। ਅੰਤਮ ਫੈਸਲਾ ਲੈਣ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ, ਸਿੱਧੂ ਅਤੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸੇ ਲਈ ਮੁੱਖ ਮੰਤਰੀ, ਸਿੱਧੂ ਅਤੇ ਸੀਨੀਅਰ ਨੇਤਾਵਾਂ ਨੂੰ ਐਤਵਾਰ ਨੂੰ ਦਿੱਲੀ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ: School Teachers Strike: ਮੋਹਾਲੀ ਵਿੱਚ ਸਕੂਲ ਅਧਿਆਪਕਾਂ ਦੀ ਹੜਤਾਲ ਜਾਰੀ, ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget