ਪੜਚੋਲ ਕਰੋ

Punjab Congress Crisis: ਸੀਐਮ ਚੰਨੀ ਦੀ ਮੁੜ ਦਿੱਲੀ ਫੇਰੀ, ਹਾਈ ਕਮਾਂਡ ਨਾਲ ਇਨ੍ਹਾਂ ਮੁੱਦਿਆਂ 'ਤੇ ਕਰਨਗੇ ਚਰਚਾ

ਹੁਣ ਪਾਰਟੀ ਨਾਰਾਜ਼ ਨਵਜੋਤ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੱਲ੍ਹ, ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰੀਸ਼ ਚੌਧਰੀ ਸਣੇ ਨਵਜੋਤ ਸਿੱਧੂ ਨਾਲ ਕਰੀਬ ਦੋ ਘੰਟੇ ਮੀਟਿੰਗ ਕੀਤੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

Punjab Congress Crisis: ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼ ਅਜੇ ਵੀ ਖ਼ਤਮ ਨਹੀਂ ਹੋਇਆ। ਆਏ ਦਿਨ ਨਵੇਂ ਕਲੇਸ਼ ਤੇ ਨਵੀਂਆਂ ਚਰਚਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਪਹਿਲਾਂ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਉਣ ਨੂੰ ਲੈ ਕੇ ਹੋਈ ਤਕਰਾਰ, ਫਿਰ ਕੈਪਟਨ ਦਾ ਅਸਤੀਫਾ ਤੇ ਹੁਣ ਚੰਨੀ ਦੇ ਕੁਝ ਫੈਸਲਿਆਂ ਤੋਂ ਬਾਅਦ ਪ੍ਰਧਾਨਗੀ ਅਹੁਦੇ ਤੋਂ ਸਿੱਧੂ ਦਾ ਅਸਤੀਫਾ।

ਹੁਣ ਪਾਰਟੀ ਨਾਰਾਜ਼ ਨਵਜੋਤ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੱਲ੍ਹ, ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰੀਸ਼ ਚੌਧਰੀ ਸਣੇ ਨਵਜੋਤ ਸਿੱਧੂ ਨਾਲ ਕਰੀਬ ਦੋ ਘੰਟੇ ਮੀਟਿੰਗ ਕੀਤੀ। ਹੁਣ ਖ਼ਬਰ ਹੈ ਕਿ ਸ਼ੁੱਕਰਵਾਰ ਨੂੰ ਸੀਐਮ ਚੰਨੀ ਦਿੱਲੀ ਜਾ ਰਹੇ ਹਨ, ਜਿੱਥੇ ਉਹ ਪਾਰਟੀ ਹਾਈ ਕਮਾਂਡ ਨਾਲ ਇਸ ਮੀਟਿੰਗ ਵਿੱਚ ਹੋਈ ਗੱਲਬਾਤ ਬਾਰੇ ਚਰਚਾ ਕਰਨਗੇ।

ਜੇਕਰ ਸੂਤਰਾਂ ਦੀ ਮੰਨੀਏ ਤਾਂ ਚੰਨੀ ਸਰਕਾਰ ਨੇ ਨਵਜੋਤ ਸਿੱਧੂ ਅੱਗੇ ਗੋਡੇ ਟੇਕ ਦਿੱਤੇ ਹਨ। ਹੁਣ ਪਾਰਟੀ ਸਿੱਧੂ ਦਾ ਅਸਤੀਫਾ ਰੱਦ ਕਰਨ ਬਾਰੇ ਵਿਚਾਰ ਕਰ ਰਹੀ ਹੈ। ਸੂਤਰਾਂ ਮੁਤਾਬਕ ਸਿੱਧੂ ਦੀ ਮੰਗ ‘ਤੇ ਪੰਜਾਬ ਦੇ ਡੀਜੀਪੀ ਤੇ ਐਡਵੋਕੇਟ ਜਨਰਲ ਨੂੰ ਬਦਲਣ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਲਈ ਸਿੱਧੂ ਦਾ ਅਸਤੀਫਾ ਰੱਦ ਕੀਤਾ ਜਾ ਸਕਦਾ ਹੈ। ਤਿੰਨ ਮੈਂਬਰੀ ਕਮੇਟੀ ਹਫਤੇ 'ਚ ਦੋ ਵਾਰ ਮੁੱਖ ਮੁੱਦਿਆਂ 'ਤੇ ਬੈਠਕ ਕਰੇਗੀ। ਸੀਐਮ ਚੰਨੀ, ਸਿੱਧੂ ਤੇ ਹਰੀਸ਼ ਚੌਧਰੀ ਕਮੇਟੀ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਹਰੀਸ਼ ਰਾਵਤ ਦੀ ਥਾਂ ਹਰੀਸ਼ ਚੌਧਰੀ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਜਾਵੇਗਾ।

ਫਿਲਹਾਲ, ਸਿੱਧੂ ਹਾਈਕਮਾਨ ਦਾ ਵਿਸ਼ਵਾਸ ਨਜ਼ਰ ਆ ਰਹੇ

ਅੱਜ ਕਾਂਗਰਸ ਪ੍ਰੈੱਸ ਕਾਨਫਰੰਸ ਕਰਕੇ ਚੰਨੀ ਤੇ ਸਿੱਧੂ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦੇਵੇਗੀ। ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਚੱਲ ਰਹੀ ਰਾਜਨੀਤਕ ਉਥਲ-ਪੁਥਲ ਵਿੱਚ ਸਿੱਧੂ ਇਸ ਵੇਲੇ ਹਾਈਕਮਾਨ ਦਾ ਵਿਸ਼ਵਾਸ ਜਿੱਤਦੇ ਨਜ਼ਰ ਆ ਰਹੇ ਹਨ।

ਇਸ ਦੇ ਨਾਲ ਹੀ ਕੈਪਟਨ ਦਾ ਅਗਲਾ ਸਟੈਂਡ ਕਾਂਗਰਸੀ ਲੀਡਰਸ਼ਿਪ ਲਈ ਮੁਸ਼ਕਲਾਂ ਖੜ੍ਹੀ ਕਰ ਸਕਦਾ ਹੈ। ਹਾਈਕਮਾਨ ਦੇ ਖਿਲਾਫ ਮੋਰਚਾ ਖੋਲ੍ਹਣ ਤੋਂ ਬਾਅਦ ਕੈਪਟਨ ਨੇ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ। ਨਾਲ ਹੀ ਅਗਲੀਆਂ ਚੋਣਾਂ ਵਿੱਚ ਸਿੱਧੂ ਨੂੰ ਹਰਾਉਣ ਦਾ ਦਾਅਵਾ ਪੇਸ਼ ਕੀਤਾ ਹੈ।

ਕੈਪਟਨ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਅਗਲੀਆਂ ਚੋਣਾਂ ਵਿੱਚ ਸਿੱਧੂ ਨੂੰ ਹਰਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਿੱਧੂ ਪੰਜਾਬ ਲਈ ਸਹੀ ਆਦਮੀ ਨਹੀਂ ਹਨ। ਜਿੱਥੋਂ ਵੀ ਸਿੱਧੂ ਲੜਨਗੇ, ਮੈਂ ਉਨ੍ਹਾਂ ਨੂੰ ਉੱਥੋਂ ਜਿੱਤਣ ਨਹੀਂ ਦੇਵਾਂਗਾ।

ਇਹ ਵੀ ਪੜ੍ਹੋ: ਟਰਾਂਸਪੋਰਟ ਮੰਤਰੀ ਦੇ ਹੁਕਮਾਂ ਮਗਰੋਂ ਅਫਸਰਾਂ ਦਾ ਰਾਤੋ-ਰਾਤ ਐਕਸ਼ਨ, ਬਾਦਲਾਂ ਦੇ ਕੰਪਨੀ ਦਾ ਨਾਜਾਇਜ਼ ਕੈਬਿਨ ਵੀ ਤੋੜਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Embed widget