ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵਿਖੇ ਹਰੀਸ਼ ਰਾਵਤ ਅਤੇ ਸੀਐਮ ਦਰਮਿਆਨ ਮੀਟਿੰਗ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਰਾਵਤ ਨੇ ਮੀਡੀਆ ਨਾਲ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਹਾਈਕਮਾਨ ਦਾ ਹਰ ਫੈਸਲਾ ਮੰਜ਼ੂਰ ਹੈ।


ਇਸ ਦੇ ਨਾਲ ਹੀ ਹਰੀਸ਼ ਰਾਵਤ ਨਾਲ ਕੈਪਟਨ ਨੇ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਤਕਰੀਬਨ ਡੇਢ ਘੰਟੇ ਬਾਅਦ ਖ਼ਤਮ ਹੋਈ। ਗੱਲਬਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਆਪਣੇ ਕੁਝ ਮੁੱਦਿਆਂ ਅਤੇ ਗੱਲਾਂ ਨੂੰ ਸਾਹਮਣੇ ਰੱਖਿਆ। ਮੈਂ ਇਨ੍ਹਾਂ ਦਾ ਨੋਟਿਸ ਲਿਆ ਹੈ ਅਤੇ ਪਾਰਟੀ ਹਾਈ ਕਮਾਨ ਨੂੰ ਇਨ੍ਹਾਂ ਤੋਂ ਜਾਣੂ ਕਰਾਂਗਾ। ਕੈਪਟਨ ਕਾਂਗਰਸ ਪ੍ਰਧਾਨ ਅਤੇ ਪਾਰਟੀ ਦੇ ਫੈਸਲੇ ਨੂੰ ਸਵੀਕਾਰ ਕਰਨਗੇ।


ਦੱਸਿਆ ਜਾਂਦਾ ਹੈ ਕਿ ਰਾਜ ਮੰਤਰੀ ਸੁੰਦਰ ਸ਼ਿਆਮ ਅਰੋੜਾ ਵੀ ਰਾਵਤ ਨਾਲ ਗੱਲਬਾਤ ਲਈ ਪਹੁੰਚੇ। ਸੰਭਾਵਨਾ ਹੈ ਕਿ ਰਾਵਤ ਸਿੱਧੂ ਨੂੰ ਕੈਪਟਨ ਨਾਲ ਮਿਲਵਾ ਸਕਦੇ ਹਨ। ਪੰਜਾਬ ਸਰਕਾਰ ਦਾ ਹੈਲੀਕਾਪਟਰ ਹਰੀਸ਼ ਰਾਵਤ ਨੂੰ ਲੈਣ ਲਈ ਦਿੱਲੀ ਗਿਆ ਅਤੇ ਉਹ ਹੈਲੀਪੈਡ ਰਾਹੀਂ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਪਹੁੰਚੇ ਸੀ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਦਰਮਿਆਨ ਗੱਲਬਾਤ ਸ਼ੁਰੂ ਹੋਈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਰਾਜ ਮੰਤਰੀਆਂ, ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ।


ਰਾਵਤ ਦੇ ਨਾਲ-ਨਾਲ ਉਦਯੋਗ ਮੰਤਰੀ ਸੁੰਦਰ ਸ਼ਿਆਮ ਅਰੋੜਾ ਦੀ ਕੈਪਟਨ ਦੇ ਫਾਰਮ ਹਾਊਸ ਦਾ ਦੌਰਾ ਵੀ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।


ਇਹ ਵੀ ਪੜ੍ਹੋ: Republic Day Parade 2022: ਅਗਲੇ ਸਾਲ ਬਹੁਤ ਵਿਲੱਖਣ ਹੋਵੇਗਾ ਗਣਤੰਤਰ ਦਿਵਸ ਪਰੇਡ ਦਾ ਦ੍ਰਿਸ਼, ਸੈਂਟਰਲ ਵਿਸਟਾ ਪ੍ਰੋਜੈਕਟ ਵਿੱਚ ਬਦਲੇਗੀ ਰਾਜਪਥ ਦੀ ਤਸਵੀਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904