ਪੜਚੋਲ ਕਰੋ

Captain vs Sidhu: ਅਜੇ ਨਹੀਂ ਰੁਕੀ ਕੈਪਟਨ ਤੇ ਸਿੱਧੂ ਵਿਚਾਲੇ 'ਜੰਗ', ਮੁੜ ਹੋ ਸਕਦਾ ਧਮਾਕਾ

ਸੂਤਰਾਂ ਮੁਤਾਬਕ ਮੁੱਖ ਮੰਤਰੀ ਹੁਣ ਸਿੱਧੂ ਦੇ ਬਿਆਨਾਂ ਦਾ ਸਿੱਧਾ ਵਿਰੋਧ ਨਹੀਂ ਕਰ ਰਹੇ ਪਰ ਸਭ ਨੂੰ ਵਿਖਾਈ ਦੇ ਰਿਹਾ ਹੈ ਕਿ ਨਵਜੋਤ ਸਿੱਧੂ ਪੰਜਾਬ ਦੇ ਉਨ੍ਹਾਂ ਮੁੱਖ ਮੁੱਦਿਆਂ ਨੂੰ ਉਠਾ ਰਹੇ ਹਨ ਜਿਸ ਉੱਪਰ ਕੈਪਟਨ ਸਰਕਾਰ ਲਗਾਤਾਰ ਘਿਰਦੀ ਆਈ ਹੈ।

ਚੰਡੀਗੜ੍ਹ: ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਸ਼ਾਂਤੀ ਫਾਰਮੂਲਾ ਲਾਗੂ ਕੀਤੇ ਜਾਣ ਦੇ ਬਾਵਜੂਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਬੰਧ ਹਾਲੇ ਵੀ ਪੂਰੀ ਤਰ੍ਹਾਂ ਠੀਕ ਨਹੀਂ ਹੋ ਸਕੇ। ਉਂਝ ਭਾਵੇਂ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੱਧੂ ਨੇ ਲੋਕਾਂ ਨੂੰ ਵਿਖਾਉਣ ਲਈ ਇੱਕ ਟੀਮ ਵਜੋਂ ਕੰਮ ਕਰਨ ਬਾਰੇ ਜਨਤਕ ਬਿਆਨ ਦਿੱਤੇ ਹਨ ਪਰ ਹੁਣ ਜੋ ਲੋਕਾਂ ਨੂੰ ਵਿਖਾਈ ਦੇ ਰਿਹਾ ਹੈ; ਉਹ ਇਹ ਹੈ ਕਿ ਪੰਜਾਬ (Punjab) ਦੇ ਮੁੱਦਿਆਂ 'ਤੇ ਸਿੱਧੂ ਦਾ ਸਟੈਂਡ ਤੇ ਸਰਕਾਰ ਵੱਲੋਂ ਜ਼ਮੀਨੀ ਪੱਧਰ 'ਤੇ ਕਾਰਵਾਈ ਬਿਲਕੁਲ ਵੀ ਮੇਲ ਨਹੀਂ ਖਾਂਦੀ।

ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਹੁਣ ਸਿੱਧੂ ਦੇ ਬਿਆਨਾਂ ਦਾ ਕੋਈ ਸਿੱਧਾ ਵਿਰੋਧ ਨਹੀਂ ਕਰ ਰਹੇ ਪਰ ਸਭ ਨੂੰ ਵਿਖਾਈ ਦੇ ਰਿਹਾ ਹੈ ਕਿ ਨਵਜੋਤ ਸਿੱਧੂ ਪੰਜਾਬ ਦੇ ਉਨ੍ਹਾਂ ਮੁੱਖ ਮੁੱਦਿਆਂ ਨੂੰ ਉਠਾ ਰਹੇ ਹਨ ਜਿਸ ਉੱਪਰ ਕੈਪਟਨ ਸਰਕਾਰ ਲਗਾਤਾਰ ਘਿਰਦੀ ਆਈ ਹੈ।

ਸਿੱਧੂ ਮੀਡੀਆ ਵਿੱਚ ਸ਼ਰੇਆਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 'ਵੱਡੀ ਮੱਛੀ' ਨੂੰ ਕਾਬੂ ਕਰਨਾ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਤੇ ਪੁਲਿਸ ਫਾਇਰਿੰਗ ਦੇ ਮਾਮਲਿਆਂ ਦੀ ਜਾਂਚ ਕਰਨਾ, ਬਿਜਲੀ ਖਰੀਦ ਸਮਝੌਤਿਆਂ (ਪੀਪੀਏ) ਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਰੱਦ ਕਰਨਾ ਆਦਿ, ਨੂੰ ਪੂਰੇ ਜ਼ੋਰਸ਼ੋਰ ਨਾਲ ਉਠਾਉਂਦੇ ਰਹੇ ਹਨ।

ਇਸ ਦੇ ਉਲਟ, ਸੂਬੇ ਦੇ ਐਡਵੋਕੇਟ ਜਨਰਲ (ਏਜੀ) ਨੇ ਆਪਣੀ ਰਿਪੋਰਟ ਵਿੱਚ ਇਹ ਆਖਿਆ ਹੈ ਕਿ ਪੀਪੀਏ ਭਾਵ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਗਏ ਬਿਜਲੀ ਸਮਝੌਤਿਆਂ ਨੂੰ ਰੱਦ ਕਰਨਾ ਕਾਨੂੰਨੀ ਤੌਰ 'ਤੇ ਯੋਗ ਨਹੀਂ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ‘ਵੱਡੀਆਂ ਮੱਛੀਆਂ’ ਦੀ ਸ਼ਮੂਲੀਅਤ ਬਾਰੇ ਐਸਟੀਐਫ (STF ਸਪੈਸ਼ਲ ਟਾਸਕ ਫ਼ੋਰਸ) ਦੀ ਰਿਪੋਰਟ ਸਬੰਧੀ ਮਾਮਲਾ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਸੀ।

ਨਵਜੋਤ ਸਿੱਧੂ ਨੇ ਪਿੱਛੇ ਮੋਗਾ ਵਿੱਚ ਹੋਈ ਰੈਲੀ ਵਿੱਚ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਤੇ ਅਕਾਲੀਆਂ ਤੇ ਕੁਝ ਕਾਂਗਰਸੀ ਨੇਤਾਵਾਂ ਨਾਲ ਸਬੰਧ ਰੱਖਣ ਵਾਲੇ ਮਾਫ਼ੀਆ ਦਾ ਸਫਾਇਆ ਕਰਨ ਦਾ ਵੀ ਐਲਾਨ ਕੀਤਾ ਸੀ। ਇਸ ਮਾਮਲੇ ’ਚ ਪੰਜਾਬ ਦੇ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਾ ਐਲਾਨ ਕਰਦੇ ਹੋਏ, ਸਿੱਧੂ ਨੇ ਸਰਕਾਰ ਨੂੰ ਭਰੋਸੇ ਵਿੱਚ ਨਹੀਂ ਲਿਆ।

ਮੁੱਖ ਮੰਤਰੀ ਦੇ ਨਜ਼ਦੀਕੀਆਂ ਦਾ ਕਹਿਣਆ ਹੈ ਕਿ “ਜਦੋਂ ਸਿੱਧੂ ਮਾਫੀਆ ਦੇ ਵਿਰੁੱਧ ਬੋਲਦੇ ਹਨ, ਤਾਂ ਉਨ੍ਹਾਂ ਨੂੰ ਪਹਿਲਾਂ ਉਨ੍ਹਾਂ ਆਗੂਆਂ ਵੱਲ ਵੇਖ ਲੈਣਾ ਚਾਹੀਦਾ ਹੈ ਜਿਨ੍ਹਾਂ ਨਾਲ ਮੰਚ ਸਾਂਝੇ ਕਰ ਰਹੇ ਹੁੰਦੇ ਹਨ।” ਇੰਝ ਸਪੱਸ਼ਟ ਹੈ ਕਿ ਕੈਪਟਨ ਤੇ ਸਿੱਧੂ ਵਿਚਾਲੇ ਮਤਭੇਦਾਂ ਦਾ ਇਹ ਜੁਆਲਾਮੁਖੀ ਲਾਵਾ ਕਿਸੇ ਵੀ ਸਮੇਂ ਕੋਈ ਵੱਡਾ ਧਮਾਕਾ ਕਰ ਸਕਦਾ ਹੈ।

ਇਹ ਵੀ ਪੜ੍ਹੋ: Covid Guidelines for Punjab Schools: ਇੱਕ ਵਾਰ ਫਿਰ ਜਾਰੀ ਹੋਈ ਪੰਜਾਬ ਦੀ ਸਕੂਲਾਂ ਲਈ ਕੋਵਿਡ ਦੀਆਂ ਗਾਈਡਲਾਈਨਜ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...
ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
Embed widget