Punjab congress: ਪੰਜਾਬ ਕਾਂਗਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਧਰਮਪਾਲ ਸਿੰਘ ਤੇ ਮਹੇਸ਼ ਇੰਦਰ ਸਿੰਘ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਰਨ ਨੂੰ ਲੈ ਕੇ ਪਾਰਟੀ ਹਾਈ ਕਮਾਂਡ ਨੇ ਦਿਖਾਇਆ ਬਾਹਰ ਦਾ ਰਸਤਾ ਦਿਖਾਇਾ ਹੈ।
ਇਹ ਵੀ ਪੜ੍ਹੋ: Ludhiana news: ਅਮਰੀਕਾ ਤੋਂ ਪਰਤੀ ਨੌਜਵਾਨ ਪੁੱਤ ਦੀ ਲਾਸ਼, ਮਾਪਿਆਂ ਨੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਇਗੀ
ਤੁਹਾਨੂੰ ਦੱਸ ਦਈਏ ਕਿ ਬੀਤੀ 21 ਤਰੀਕ ਨੂੰ ਮੋਗਾ ਤੇ ਇੱਕ ਨਿੱਜੀ ਪੈਲਸ ਵਿੱਚ ਸਰਦਾਰ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਕਾਂਗਰਸ ਮਿਲਣੀ ਕੀਤੀ ਗਈ ਸੀ ਜਿਸ ਵਿੱਚ ਮੋਗਾ ਦੀ ਹਲਕਾ ਇੰਚਾਰਜ ਮਾਲਕਾ ਸੂਦ ਨੇ ਇਤਰਾਜ ਜਤਾਇਆ ਸੀ ਕਿ ਉਨ੍ਹਾਂ ਨੂੰ ਨਾ ਤਾਂ ਇਸ ਰੈਲੀ ਦੇ ਵਿੱਚ ਸੱਦਾ ਦਿੱਤਾ ਗਿਆ ਅਤੇ ਨਾ ਹੀ ਹਾਈ ਕਮਾਂਡ ਨਾਲ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਮੋਗਾ ਦੇ ਵਿੱਚ ਰੈਲੀ ਕੀਤੀ ਜਾਵੇਗੀ।
ਇਸ ਨੂੰ ਲੈ ਕੇ ਮਾਲਵਿਕਾ ਸੂਦ ਨੇ ਇੱਕ ਸ਼ਿਕਾਇਤ ਜਾਰੀ ਕੀਤੀ ਸੀ ਉਸ ਸ਼ਿਕਾਇਤ ਦੇ ਅਧਾਰ 'ਤੇ ਪਾਰਟੀ ਹਾਈ ਕਮਾਂਡ ਨੇ ਅੱਜ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab news: ਕੇਂਦਰ ਵੱਲੋਂ ਪੰਜਾਬ ਦੀਆਂ ਝਾਕੀਆਂ ਪਰੇਡ 'ਚ ਸ਼ਾਮਲ ਨਾ ਕਰਨਾ ਮੰਦਭਾਗਾ - ਵਿਧਾਇਕ ਗਰੇਵਾਲ