ਪੰਜਾਬ ਕਾਂਗਰਸ ਵੱਲੋਂ ਸਾਲ 2027 ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਵੱਲੋਂ ਪੰਜਾਬ 'ਚ ਕਾਂਗਰਸ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦੇ ਲਈ ਪੂਰਾ ਜ਼ੋਰ ਲਗਾ ਰਹੇ ਹਨ। ਇਸਦੀ ਪਹਿਲੀ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਪ੍ਰਧਾਨ ਨਿਯੁਕਤ ਕੀਤੇ ਜਾਣਗੇ। ਇਸ ਲਈ ਕੁਝ ਦਿਨ ਪਹਿਲਾਂ ਪਾਰਟੀ ਹਾਈਕਮਾਨ ਵੱਲੋਂ 29 ਅਬਜ਼ਰਵਰ ਲਗਾਏ ਗਏ ਸਨ।
ਤਿੰਨ-ਤਿੰਨ ਅਬਜ਼ਰਵਰ ਨਿਯੁਕਤ
ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਵੱਲੋਂ 29 ਸੰਗਠਨ ਜ਼ਿਲ੍ਹਿਆਂ ਲਈ ਤਿੰਨ-ਤਿੰਨ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਸ ਵਿੱਚ ਸਾਬਕਾ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਸੀਨੀਅਰ ਨੇਤਾਵਾਂ ਨੂੰ ਜਗ੍ਹਾ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਨੂੰ ਇਹ ਹੁਕਮ ਦਿੱਤੇ ਗਏ ਹਨ ਕਿ ਉਹ ਆਪਣੇ ਖੇਤਰ ਦੇ ਏਆਈਸੀਸੀ ਅਬਜ਼ਰਵਰਾਂ ਨਾਲ ਪੂਰਾ ਤਾਲਮੇਲ ਬਣਾਕੇ ਰੱਖਣ। ਇਹ ਸਾਰੀਆਂ ਨਿਯੁਕਤੀਆਂ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।