Election 2024: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਾਂਗਰਸ ਨੂੰ ਝਟਕਾ, ਵੱਡਾ ਲੀਡਰ AAP 'ਚ ਹੋਇਆ ਸ਼ਾਮਿਲ
Former MLA Gurpreet GP Join AAP: ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਜੀ.ਪੀ. ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਨ।
Former MLA Gurpreet GP Join AAP: ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਉਹ ਲੋਕ ਸਭਾ ਚੋਣਾਂ ਵਿੱਚ ਫਤਿਹਗੜ੍ਹ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਜੀ.ਪੀ. ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਨ।
ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦਾ ਰਹਿਣ ਵਾਲਾ ਹੈ। ਕਾਂਗਰਸ ਨੇ ਉਨ੍ਹਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੱਸੀ ਪਠਾਣਾ ਤੋਂ ਟਿਕਟ ਦਿੱਤੀ ਸੀ। ਜੀਪੀ ਨੇ 'ਆਪ' ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ਦੀਆਂ ਚੋਣਾਂ ਵਿੱਚ ਉਹ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।
ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਜ਼ਿਆਦਾ ਨਾਰਾਜ਼ ਹਨ। ਕਿਉਂਕਿ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਵੀ ਬੱਸੀ ਪਠਾਣਾਂ ਤੋਂ ਕਾਂਗਰਸ ਦੀ ਟਿਕਟ ਮੰਗਦੇ ਸਨ। ਉਸ ਸਮੇਂ ਜੀਪੀ ਨੇ ਬੜੀ ਮੁਸ਼ਕਲ ਨਾਲ ਟਿਕਟ ਹਾਸਲ ਕੀਤੀ। ਉਦੋਂ ਚੰਨੀ ਦੇ ਭਰਾ ਆਜ਼ਾਦ ਨੇ ਚੋਣ ਲੜੀ ਸੀ।
ਜੀਪੀ ਨੇ 2022 ਵਿੱਚ ਹਾਰ ਦਾ ਕਾਰਨ ਚੰਨੀ ਦੇ ਭਰਾ ਨੂੰ ਠਹਿਰਾਇਆ। ਪਾਰਟੀ ਹਾਈਕਮਾਂਡ ਨੇ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਜੀਪੀ ਨਾਰਾਜ਼ ਹਨ।
ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਮਨਾਉਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਧਾਨ ਬਣਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਜਦੋਂ ਜੀਪੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਟਿਕਟ ਦੀ ਮੰਗ ਕਰ ਰਹੇ ਸਨ ਤਾਂ ਪਾਰਟੀ ਨੇ ਉਨ੍ਹਾਂ ਨੂੰ ਨਾਂਹ ਕਰ ਦਿੱਤੀ ਸੀ। ਜਿਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ।