ਪੜਚੋਲ ਕਰੋ

ਪੰਜਾਬ 'ਚ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਦੀ ਤਿਆਰੀ 'ਚ ਕਾਂਗਰਸ; ਪਾਰਟੀ ਹਾਈਕਮਾਨ ਨੇ 29 ਆਬਜ਼ਰਵਰ ਕੀਤੇ ਨਿਯੁਕਤ

ਪੰਜਾਬ ਕਾਂਗਰਸ ਨੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕੱਸ ਲਈ ਹੈ। ਜਿਸ ਦੇ ਚੱਲਦੇ ਪਾਰਟੀ ਹਾਈਕਮਾਨ ਨੇ 29 ਆਬਜ਼ਰਵਰ ਨਿਯੁਕਤ ਕਰ ਦਿੱਤੇ ਹਨ। ਜਿਸ ਦੀ ਲਿਸਟ ਸੋਸ਼ਲ ਮੀਡੀਆ ਉੱਤੇ ਵੀ ਸਾਂਝੀ ਕੀਤੀ ਗਈ ਹੈ।

ਪੰਜਾਬ ਕਾਂਗਰਸ ਨੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਸਾਰੇ ਜ਼ਿਲ੍ਹਿਆਂ ਨੂੰ ਨਵੇਂ ਪ੍ਰਧਾਨ ਮਿਲਣਗੇ। ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲਈ ਪਾਰਟੀ ਹਾਈਕਮਾਨ ਨੇ ਸੰਗਠਨ ਸਿਰਜਨ ਅਭਿਆਨ ਦੇ ਤਹਿਤ 29 ਆਬਜ਼ਰਵਰ ਨਿਯੁਕਤ ਕੀਤੇ ਹਨ। ਚੋਣ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ। ਇਸ ਵਾਰੀ ਜੋ ਪ੍ਰਧਾਨ ਬਣਨਗੇ, ਉਹਨਾਂ ਦੀ ਭੂਮਿਕਾ ਕਾਫ਼ੀ ਅਹਿਮ ਰਹੇਗੀ।

ਜਾਣਕਾਰੀ ਮੁਤਾਬਕ, ਪੰਜਾਬ ਕਾਂਗਰਸ ਦੇ 29 ਸੰਗਠਨਾਤਮਕ ਜ਼ਿਲ੍ਹੇ ਹਨ। 19 ਨਵੰਬਰ 2022 ਨੂੰ ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਘੋਸ਼ਣਾ ਕੀਤੀ ਸੀ। ਉਸ ਸਮੇਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਚੱਲ ਰਹੀ ਸੀ। ਉਸੇ ਦੌਰਾਨ ਕਈ ਸੀਨੀਅਰ ਨੇਤਾ ਕਾਂਗਰਸ ਛੱਡ ਕੇ ਭਾਜਪਾ ਅਤੇ ਹੋਰ ਪਾਰਟੀਆਂ ਵਿੱਚ ਸ਼ਾਮਿਲ ਹੋ ਗਏ ਸਨ।

ਇਸ ਦੌਰਾਨ ਵਿਧਾਇਕਾਂ ਨੂੰ ਜ਼ਿੰਮੇਵਾਰੀ ਦੇ ਕੇ ਮੋਰਚਾ ਸੰਭਾਲਿਆ ਗਿਆ ਸੀ। ਕਾਂਗਰਸ ਵਿੱਚ ਪ੍ਰਧਾਨਾਂ ਦਾ ਕਾਰਜਕਾਲ 3 ਸਾਲ ਦਾ ਹੁੰਦਾ ਹੈ। ਇਸ ਅਨੁਸਾਰ, 3 ਮਹੀਨੇ ਬਾਅਦ ਚੋਣ ਹੋਣੀ ਸੀ।

ਬੂਥ ਕਮੇਟੀਆਂ ਦੀ ਬਣਤਰ

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਬੂਥ ਕਮੇਟੀਆਂ ਬਣਾਉਣ ਦਾ ਕੰਮ ਕਰ ਰਹੀ ਹੈ। ਹਰ 20 ਬੂਥਾਂ ਲਈ ਇੱਕ ਮੰਡਲ ਕਮੇਟੀ ਬਣਾਈ ਜਾਵੇਗੀ, ਜਿਨ੍ਹਾਂ ਦੀ ਗਿਣਤੀ ਸੂਬੇ ਵਿੱਚ ਕੁੱਲ 1208 ਹੋਵੇਗੀ। 29 ਜ਼ਿਲ੍ਹਾ ਪ੍ਰਧਾਨ (ਕੁਝ ਜ਼ਿਲ੍ਹਿਆਂ ਵਿੱਚ ਸ਼ਹਿਰੀ ਅਤੇ ਪੇਂਡੂ) ਅਤੇ 280 ਬਲਾਕ ਪ੍ਰਧਾਨ ਪਹਿਲਾਂ ਹੀ ਨਿਯੁਕਤ ਕੀਤੇ ਗਏ ਹਨ। ਇਸੇ ਤਰ੍ਹਾਂ ਪੇਂਡੂ ਖੇਤਰਾਂ ਵਿੱਚ ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਵਾਰਡ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ।

ਨਜ਼ਰ ਰੱਖਣਗੇ ਤੇ ਸਾਰੀ ਰਿਪੋਰਟ ਕਮੇਟੀ ਨੂੰ ਦੇਣਗੇ

ਉੱਥੇ 117 ਵਿਧਾਨ ਸਭਾ ਹਲਕਿਆਂ ਲਈ ਬਲਾਕ ਕੋਆਰਡੀਨੇਟਰ ਵੀ ਨਿਯੁਕਤ ਕੀਤੇ ਗਏ ਹਨ। ਇਸੇ ਤਰ੍ਹਾਂ ਹਰ ਦੋ ਹਲਕਿਆਂ 'ਤੇ ਇੱਕ ਅਤੇ ਕੁੱਲ 58 ਸੰਗਠਨ ਆਬਜ਼ਰਵਰ ਦੀ ਨਿਯੁਕਤੀ ਕੀਤੀ ਗਈ ਹੈ। ਇਹ ਆਬਜ਼ਰਵਰ ਅਤੇ ਕੋਆਰਡੀਨੇਟਰ ਸਾਰੀਆਂ ਕਮੇਟੀਆਂ ਦੇ ਪਦਾਧਿਕਾਰੀਆਂ ਦੀਆਂ ਗਤੀਵਿਧੀਆਂ ਅਤੇ ਸਰਗਰਮੀ 'ਤੇ ਨਜ਼ਰ ਰੱਖਣਗੇ ਅਤੇ ਇੱਕ ਮਹੀਨੇ ਦੇ ਅੰਦਰ ਆਪਣੀ ਰਿਪੋਰਟ ਪੰਜਾਬ ਕਾਂਗਰਸ ਕਮੇਟੀ ਨੂੰ ਦੇਣਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਬਲਾਕ ਕਮੇਟੀਆਂ ਅਤੇ ਮੰਡਲ ਕਮੇਟੀਆਂ ਦੀ ਮੀਟਿੰਗ ਕਰ ਰਹੇ ਹਨ। ਜਿਸਦੀ ਸ਼ੁਰੂਆਤ ਉਨ੍ਹਾਂ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਕੀਤੀ ਹੈ। ਇਸ ਦੇ ਕੋਆਰਡੀਨੇਟਰ ਕਾਂਗਰਸ ਦੇ ਸੀਨੀਅਰ ਨੇਤਾ ਰਾਜਵੰਤ ਰਾਜ ਸ਼ਰਮਾ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget