Lok Sabha Election 2024: ਪੰਜਾਬ ਕਾਂਗਰਸ ਨੇ ਅਗਾਮੀ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਸੰਗਰੂਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਤੋਂ ਕੀਤੀ ਜਾ ਰਹੀ ਹੈ।


 ਅੱਜ ਮੰਗਲਵਾਰ 23 ਜਨਵਰੀ ਤੋਂ ਤਿੰਨ ਦਿਨਾਂ ਲਈ ਭਾਵ 25 ਜਨਵਰੀ ਤੱਕ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਤੁਸ਼ਨ ਆਸ਼ੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਲੋਕ ਸਭਾ ਚੋਣਾਂ ਦੀ ਅਗਲੀ ਰਣਨੀਤੀ ਤੈਅ ਕਰਨਗੇ।


ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਦੂਜੀ ਵਾਰ ਪੰਜਾਬ ਆ ਰਹੇ ਹਨ। ਇਸ ਤੋਂ ਪਹਿਲਾਂ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰ ਕੇ ਚੋਣਾਂ ਸਬੰਧੀ ਨਬਜ਼ ਟਟੋਲਣ ਦਾ ਯਤਨ ਕੀਤਾ ਸੀ।


ਜਾਣਕਾਰੀ ਅਨੁਸਾਰ ਕਾਂਗਰਸ ਨੇ ਅਗਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਲਾਮਬੰਦ ਕਰਨ ਲਈ ਮੀਟਿੰਗ-ਨੁਮਾ ਰੈਲੀਆਂ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ 23 ਜਨਵਰੀ ਨੂੰ ਪਟਿਆਲਾ ਲੋਕ ਸਭਾ ਹਲਕੇ ਦੀ ਮੀਟਿੰਗ ਕਮਿਊਨਿਟੀ ਹਾਲ ਮਾਡਲ ਟਾਊਨ ਵਿਚ ਕੀਤੀ ਜਾਵੇਗੀ। 


ਇਸ ਤੋਂ ਬਾਅਦ ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਬਿਸਵਾ ਸ਼ਰਮਾ ਦਾ ਪੁਤਲਾ ਫੂਕਿਆ ਜਾਵੇਗਾ। ਦੱਸਿਆ ਜਾਂਦਾ ਹੈ ਕਿ ਕਾਂਗਰਸੀ ਅਸਾਮ ਦੇ ਮੁੱਖ ਮੰਤਰੀ ਵੱਲੋਂ ਰਾਹੁਲ ਗਾਂਧੀ ਦੀ ਯਾਤਰਾ ਵਿਚ ਰੁਕਾਵਟਾਂ ਖੜ੍ਹੀਆਂ ਕਰਨ 'ਤੇ  ਪਰੇਸ਼ਾਨ ਹਨ। ਇਸੇ ਤਰ੍ਹਾਂ ਬਾਅਦ ਦੁਪਹਿਰ ਦੋ ਵਜੇ ਸੰਗਰੂਰ ਲੋਕ ਸਭਾ ਹਲਕੇ ਦੇ ਵਰਕਰਾਂ, ਆਗੂਆਂ ਦੀ ਮੀਟਿੰਗ ਜੇਜੀ ਰਿਜ਼ਾਰਟ ਵਿਚ ਰੱਖੀ ਗਈ ਹੈ।


ਇਸੇ ਤਰ੍ਹਾਂ 24 ਜਨਵਰੀ ਨੂੰ ਜਲੰਧਰ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਤੇ 25 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੇ ਆਗੂਆਂ, ਵਰਕਰਾਂ ਨਾਲ ਸਭਾ ਚੋਣਾਂ ਵਿਚ ਸੰਗਰੂਰ ਤੇ ਹੁਸ਼ਿਆਰਪੁਰ ਨੂੰ ਛੱਡ ਕੇ ਬਾਕੀ ਹਲਕਿਆ ਵਿਚ ਕਾਂਗਰਸ ਨੇ ਜਿੱਤ ਹਾਸਲ ਕੀਤੀ ਸੀ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial