ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
Punjab News: ਪੰਜਾਬ ਕਾਂਗਰਸ ਵਿੱਚ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਮੱਦੇਨਜ਼ਰ ਅੱਜ ਕਾਂਗਰਸ ਦੇ ਸੀਨੀਅਰ ਅਗਵਾਈ ਦੀ ਬੈਠਕ ਅਹਿਮ ਮੰਨੀ ਜਾ ਰਹੀ ਹੈ।

Punjab News: ਪੰਜਾਬ ਕਾਂਗਰਸ ਵਿੱਚ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਮੱਦੇਨਜ਼ਰ ਅੱਜ ਕਾਂਗਰਸ ਦੇ ਸੀਨੀਅਰ ਅਗਵਾਈ ਦੀ ਬੈਠਕ ਅਹਿਮ ਮੰਨੀ ਜਾ ਰਹੀ ਹੈ। ਸੂਤਰਾਂ ਅਨੁਸਾਰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਚਾਲੇ ਮੁਲਾਕਾਤ ਹੋ ਸਕਦੀ ਹੈ, ਜਿਸ ਦੌਰਾਨ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ ਵਿਦੇਸ਼ ਦੌਰੇ ਤੋਂ ਵਾਪਸ ਪਰਤ ਚੁੱਕੇ ਹਨ। ਉਨ੍ਹਾਂ ਦੀ ਖੜਗੇ ਨਾਲ ਹੋਣ ਵਾਲੀ ਸੰਭਾਵਿਤ ਮੀਟਿੰਗ ਨੂੰ ਪੰਜਾਬ ਦੇ ਸਿਆਸੀ ਹਾਲਾਤਾਂ ਦੇ ਸੰਦਰਭ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਪਾਰਟੀ ਅੰਦਰ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਈ ਰੱਖਣ ਦੇ ਫੈਸਲੇ ਤੋਂ ਬਾਅਦ ਨਾਰਾਜ਼ਗੀ ਦਾ ਮਾਹੌਲ ਬਣਿਆ ਹੋਇਆ ਹੈ। ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁੱਲ੍ਹ ਕੇ ਨਾਰਾਜ਼ ਨਜ਼ਰ ਆਏ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਆਪਣਾ ਪੱਖ ਹਾਈ ਕਮਾਂਡ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਟ੍ਰੈਂਡਿੰਗ ਟੌਪਿਕ





















