ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਲੈਸ਼ ਨੂੰ ਖ਼ਤਮ ਕਰਨ ਲਈ ਪਾਰਟੀ ਹਾਈ ਕਮਾਨ ਦੀ ਸਭ ਤੋਂ ਵੱਡੀ ਬੈਠਕ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਪਹੁੰਚ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਚੱਲ ਰਹੀ ਵਿਵਾਦ ਖ਼ਤਮ ਹੋ ਜਾਵੇਗਾ। ਦੱਸ ਦੇਈਏ ਕਿ ਸੋਨੀਆ ਗਾਂਧੀ ਅਤੇ ਅਮਰਿੰਦਰ ਸਿੰਘ ਦੀ ਮੁਲਾਕਾਤ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਸੀ।


ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਮਹੱਤਵਪੂਰਨ ਹੋ ਗਈ ਹੈ ਕਿਉਂਕਿ ਪਾਰਟੀ ਹਾਈ ਕਮਾਂਡ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਥੋੜ੍ਹੀ ਦੇਰ ਪਹਿਲਾਂ ਪਾਰਟੀ ਵਿਚ ਤਬਦੀਲੀ ਕੀਤੇ ਜਾਣ ਦੀਆਂ ਅਟਕਲਾਂ ਹਨ।


ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਨਾਲ ਵਿਵਾਦਾਂ ਵਿੱਚ ਘਿਰੇ ਹੋਏ ਹਨ। ਉਹ 2015 ਵਿੱਚ ਸਿੱਖ ਧਰਮ ਗ੍ਰੰਥਾਂ ਦੀ ਬੇਅਦਬੀ ਮਾਮਲੇ ਦੀ ਜਾਂਚ ਮੁਕੰਮਲ ਹੋਣ ਵਿੱਚ ਕਥਿਤ ਦੇਰੀ ਅਤੇ ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਫਾਇਰਿੰਗ ਵਰਗੇ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ‘ਤੇ ਹਮਲਾ ਬੋਲ ਰਿਹਾ ਹੈ। ਹੁਣ ਤਾਂ ਸਿੱਧੂ ਨੇ ਕੈਪਟਨ ਨੂੰ ਸੂਬੇ 'ਚ ਬਿਜਲੀ ਦੀ ਘਾਟ ਦੇ ਮੁੱਦੇ 'ਤੇ ਵੀ ਘੇਰਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਅਜਿਹੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪ੍ਰਸਤਾਵਿਤ ਤਬਦੀਲੀ ਵਿਚ ਸਿੱਧੂ ਦੀ ਅਹਿਮ ਭੂਮਿਕਾ ਹੋ ਸਕਦੀ ਹੈ।


ਕੁਝ ਦਿਨ ਪਹਿਲਾਂ ਸਿੱਧੂ ਨੇ ਕਾਂਗਰਸ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ। ਸਿੰਘ 22 ਜੂਨ ਨੂੰ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਾਂਗਰਸ ਕਮੇਟੀ ਵਿਚ ਪੇਸ਼ ਹੋਏ ਸੀ। ਇਹ ਕਮੇਟੀ ਪੰਜਾਬ ਕਾਂਗਰਸ ਵਿਚਲੀ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਬਣਾਈ ਗਈ ਹੈ।


ਇਹ ਵੀ ਪੜ੍ਹੋ: Singapore PM Wears Turban: ਸਿੰਗਾਪੁਰ ਦੇ ਪ੍ਰਧਾਨਮੰਤਰੀ ਨੇ ਪਾਈ ਪੱਗ, ਲਾਇਆ ‘ਸਤਿ ਸ੍ਰੀ ਅਕਾਲ’ ਦਾ ਜੈਕਾਰਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904