Punjab Assembly Election 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਟਿਕਟ ਅਪਲਾਈ ਕਰਨ ਦੀ ਪ੍ਰਕਿਰਿਆ ਕੀਤੀ ਸ਼ੁਰੂ
ਕਾਂਗਰਸ ਨੇ ਇੱਛੁਕ ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਟਿਕਟਾਂ ਲਈ ਅਪਲਾਈ ਕਰਨ ਲਈ ਕਿਹਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਲਈ ਮੈਰਿਟ ਮੁੱਖ ਮਾਪਦੰਡ ਹੋਵੇਗੀ।
ਚੰਡੀਗੜ੍ਹ: ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਫਾਰਮ 20 ਦਸੰਬਰ ਤੱਕ ਭਰਿਆ ਜਾ ਸਕਦਾ ਹੈ। ਇਸ ਦੇ ਲਈ ਕਰੀਬ 10,000 ਰੁਪਏ ਫੀਸ ਰੱਖੀ ਗਈ ਹੈ। ਕਾਂਗਰਸ ਭਵਨ ਚੰਡੀਗੜ੍ਹ ਵਿਖੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆਉਣ ਵਾਲੇ ਫਾਰਮ ਸਭ ਤੋਂ ਪਹਿਲਾਂ ਸੂਬੇ ਦੀ ਸਕਰੀਨਿੰਗ ਕਮੇਟੀ ਵਿੱਚ ਰੱਖੇ ਜਾਣਗੇ। ਉਥੇ ਕਮੇਟੀ ਦੇ ਮੈਂਬਰ ਇਸ ਨੂੰ ਸ਼ਾਰਟਲਿਸਟ ਕਰਕੇ ਸੈਂਟਰਲ ਸਕ੍ਰੀਨਿੰਗ ਕਮੇਟੀ ਨੂੰ ਭੇਜਣਗੇ। ਜਿੱਥੋਂ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਪਾਲ ਢੀਂਗਰਾ ਨੇ ਕਿਹਾ ਕਿ ਚਾਹਵਾਨ ਕਾਂਗਰਸ ਭਵਨ ਵਿਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਤਿੰਨ ਦਿਨਾਂ ਤੱਕ ਟਿਕਟ ਦੇ ਚਾਹਵਾਨ ਆਗੂ ਸਕਰੀਨਿੰਗ ਕਮੇਟੀ ਨੂੰ ਮਿਲ ਸਕਦੇ ਹਨ।
ਢੀਂਗਰਾ ਨੇ ਕਿਹਾ ਕਿ ਸਕਰੀਨਿੰਗ ਕਮੇਟੀ ਸ਼ੁੱਕਰਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਬੈਠਕ ਕਰੇਗੀ ਅਤੇ ਟਿਕਟ ਦੇ ਚਾਹਵਾਨ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਨੂੰ ਮਿਲ ਸਕਦੇ ਹਨ।
ਢੀਂਗਰਾ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਸਿੱਧੂ ਨੇ ਵੀ ਟਿਕਟ ਦੇ ਚਾਹਵਾਨਾਂ ਤੋਂ ਬਿਨੈ ਪੱਤਰ ਦੇ ਨਾਲ ਕੋਈ ਫੀਸ ਨਾ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲਾਂ ਪ੍ਰਤੀ ਅਰਜ਼ੀ ਫਾਰਮ 10,000 ਰੁਪਏ ਲੈ ਰਹੀ ਸੀ।
ਦੱਸ ਦਈਏ ਕਿ ਵੀਰਵਾਰ ਨੂੰ ਕਾਂਗਰਸ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਹੋਈ। ਜਿਸ ਵਿੱਚ ਸਿੱਧੂ ਦੀ ਅਗਵਾਈ ਵਿੱਚ ਪੰਜਾਬ ਦੇ ਦਿੱਗਜ ਆਗੂਆਂ ਨੇ ਚੋਣ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਵੀ ਹਾਜ਼ਰ ਸੀ।
ਪਾਰਟੀ ਹਾਈਕਮਾਂਡ ਨੇ ਪੰਜਾਬ ਵਿੱਚ ਚੋਣ ਰਣਨੀਤੀ ਬਣਾਉਣ ਲਈ ਤਿੰਨ ਦਿਨ ਪਹਿਲਾਂ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਸੀ। ਜਿਸ ਦਾ ਪ੍ਰਧਾਨ ਹਾਈਕਮਾਂਡ ਨੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲਗਾਇਆ। ਕਮੇਟੀ ਵਿੱਚ ਮੁੱਖ ਮੰਤਰੀ ਸਮੇਤ ਪਾਰਟੀ ਦੇ 29 ਆਗੂਆਂ ਨੂੰ ਸ਼ਾਮਲ ਕੀਤਾ ਗਿਆ। ਸਿੱਧੂ ਨੇ ਵੀਰਵਾਰ ਨੂੰ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਚੋਣ ਕਮੇਟੀ ਦੀ ਮੀਟਿੰਗ ਵਿੱਚ ਟਿਕਟਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਚੋਣ ਲਈ ਵਿਆਪਕ ਰਣਨੀਤੀ ਬਣਾਈ ਗਈ।
ਇਹ ਵੀ ਪੜ੍ਹੋ: Weird News: ਕੀਮਤੀ ਚੀਜ਼ ਨੂੰ ਕੂੜਾ ਸਮਝ ਕੇ ਸੁੱਟ ਰਹੀ ਸੀ ਔਰਤ, ਫਿਰ ਬਣੀ ਕਰੋੜਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin