ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਈਨਿੰਗ ਐਕਟ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭੋਆ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ ਅਤੇ 2022 ਵਿੱਚ ਹਾਰ ਗਏ ਸਨ। ਪਠਾਨਕੋਟ ਦੇ ਇਸ ਇਲਾਕੇ ਵਿੱਚ ਵੱਡੇ ਪੱਧਰ ’ਤੇ ਮਾਈਨਿੰਗ ਹੁੰਦੀ ਹੈ। ਜੋਗਿੰਦਰਪਾਲ ਇੱਕ ਜਨਤਕ ਪ੍ਰੋਗਰਾਮ ਵਿੱਚ ਸਵਾਲ ਪੁੱਛਣ 'ਤੇ ਇੱਕ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ ਵਿੱਚ ਸੀ। ਪ੍ਰਤਾਪ ਬਾਜਵਾ ਦੇ ਕਰੀਬੀ ਹਨ।


ਇਹ ਵੀ ਪੜ੍ਹੋ

 


 

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਕਿਹਾ, ‘ਕਾਂਗਰਸ ਅਤੇ ਅਕਾਲੀ ਦਲ ਸਮੇਤ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਗੈਂਗਸਟਰਾਂ ਅਤੇ ਮਾਫੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਆਪਣੇ ਰਾਜਨੀਤਿਕ ਫਾਇਦੇ ਲਈ ਉਨ੍ਹਾਂ ਨੇ ਗੈਂਗਸਟਰਵਾਦ ਨੂੰ ਪ੍ਰਫੁੱਲਤ ਕੀਤਾ ਅਤੇ ਸੂਬੇ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। ਪਰ ਅਸੀਂ ਪੰਜਾਬ ਨੂੰ ਅਪਰਾਧ ਅਤੇ ਮਾਫੀਆ ਮੁਕਤ ਬਣਾਉਣ ਦੀ ਸਹੁੰ ਖਾਧੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਨੂੰ ਜਨਮ ਦਿੱਤਾ, ਉਹ ਅੱਜ ਰੌਲ਼ਾ ਪਾ ਰਹੇ ਹਨ।
 
ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ ’ਚ ਆਏ ਸਨ ਅਤੇ ਉਨ੍ਹਾਂ ਨੇ ਦਿੜ੍ਹਬਾ, ਖਨੌਰੀ, ਲਹਿਰਾ, ਝਾਂਜਲੀ, ਜਖੇਪਾਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।