Punjab Politics: ਪੰਜਾਬ ਕਾਂਗਰਸ ਨੂੰ ਆਈ ਖਹਿਰਾ ਦੀ ਯਾਦ ! ਜੇਲ੍ਹ ‘ਚ ਕਰਨਗੇ ਮੁਲਾਕਾਤ, ਜਾਣੋ ਕੀ ਨੇ ਮਾਇਨੇ
Sukhpal Khaira: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿੱਚ ਸਵਾਲ ਕੀਤਾ ਸੀ ਕਿ ਜਿਸ ਤਰ੍ਹਾਂ ਸੁਖਪਾਲ ਸਿੰਘ ਖਹਿਰਾ ਨੂੰ ਜੇਲ੍ਹ ਵਿੱਚ ਡੱਕਿਆ ਗਿਆ ਹੈ, ਕੀ ਉਸ ਨਾਲ ਇਨਸਾਫ਼ ਹੋਇਆ ਹੈ।
Punjab news: ਕਾਂਗਰਸੀ ਆਗੂ ਜੇਲ੍ਹ ਵਿੱਚ ਬੰਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕਰ ਰਹੇ ਹਨ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿੱਚ ਸਵਾਲ ਕੀਤਾ ਸੀ ਕਿ ਜਿਸ ਤਰ੍ਹਾਂ ਸੁਖਪਾਲ ਸਿੰਘ ਖਹਿਰਾ ਨੂੰ ਜੇਲ੍ਹ ਵਿੱਚ ਡੱਕਿਆ ਗਿਆ ਹੈ, ਕੀ ਉਸ ਨਾਲ ਇਨਸਾਫ਼ ਹੋਇਆ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ 'ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਖਹਿਰਾ ਨਾਲ ਜੇਲ 'ਚ ਮੁਲਾਕਾਤ ਕਰਨਗੇ।
ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫਤਾਰ
ਦੱਸ ਦੇਈਏ ਕਿ ਸਤੰਬਰ 2023 ਵਿੱਚ ਜਲਾਲਾਬਾਦ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਸਾਲ 2015 ਵਿੱਚ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। 4 ਜਨਵਰੀ, 2024 ਨੂੰ ਜਦੋਂ ਖਹਿਰਾ ਨੂੰ ਇਸ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਤਾਂ ਪੰਜਾਬ ਪੁਲਿਸ ਨੇ ਉਸ ਖ਼ਿਲਾਫ਼ ਨਵਾਂ ਕੇਸ ਦਰਜ ਕਰਕੇ ਉਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ।
ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿੱਚ ਪਿੰਡ ਡੋਗਰਾਂਵਾਲ ਦੀ ਵਸਨੀਕ ਰਣਜੀਤ ਕੌਰ ਦੀ ਸ਼ਿਕਾਇਤ ’ਤੇ ਖਹਿਰਾ ਖ਼ਿਲਾਫ਼ ਧਾਰਾ 195-ਏ (ਝੂਠੀ ਗਵਾਹੀ ਲਈ ਧਮਕਾਉਣਾ) ਅਤੇ ਧਾਰਾ 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਵਿਧਾਇਕ ਸੁਖਪਾਲ ਖਹਿਰਾ ਉਸ (ਸ਼ਿਕਾਇਤਕਰਤਾ) ਨੂੰ ਝੂਠੀ ਗਵਾਹੀ ਦੇਣ ਲਈ ਧਮਕੀਆਂ ਦੇ ਰਿਹਾ ਹੈ।
ਖਹਿਰਾ ਮਾਮਲੇ 'ਚ ਭਾਜਪਾ ਨੇ ਕਾਂਗਰਸ 'ਤੇ ਹਮਲਾ ਬੋਲਿਆ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਨੂੰ ਆੜੇ ਹੱਥੀਂ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਨਿਆਂ ਯਾਤਰਾ ਕੱਢਣ ਜਾ ਰਹੀ ਹੈ, ਪਰ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਪਣੇ ਆਗੂ ਨੂੰ ਇਨਸਾਫ਼ ਨਹੀਂ ਦਵਾ ਰਿਹਾ। ਉਹ ਦੇਸ਼ ਨੂੰ ਕੀ ਇਨਸਾਫ਼ ਦਵਾਉਣਗੇ?
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।