Punjab Election 2022: ਪੰਜਾਬ ਪ੍ਰਦੇਸ਼ ਕਾਂਗਰਸ ਦੇ ਚਾਰ ਨੇਤਾਵਾਂ ਨੇ ਮੰਗਲਵਾਰ ਨੂੰ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਸੂਬਾ ਸਰਕਾਰ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸ ਤੋਂ ਬਾਹਰ ਕੱਢ ਦਿੱਤਾ ਜਾਵੇ ਕਿਉਂਕਿ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ।


ਕਾਂਗਰਸ ਨੇ ਰਾਣਾ ਗੁਰਜੀਤ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਪੂਰਥਲਾ ਜ਼ਿਲ੍ਹੇ ਦੀ ਸੁਲਤਾਨਪੁਰ ਲੋਧੀ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਕਾਂਗਰਸ ਨੇ ਇਸ ਸੀਟ ਲਈ ਆਪਣੇ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਉਮੀਦਵਾਰ ਬਣਾਇਆ ਹੈ।


ਰਾਣਾ ਗੁਰਜੀਤ ਸਿੰਘ ਦੋਆਬਾ 'ਤੇ ਕਾਂਗਰਸ ਨੂੰ ਕਮਜ਼ੋਰ ਕਰਨ ਦਾ ਦੋਸ਼


ਜਲੰਧਰ ਉੱਤਰੀ ਦੇ ਵਿਧਾਇਕ ਅਵਤਾਰ ਸਿੰਘ ਜੂਨੀਅਰ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ। ਇਨ੍ਹਾਂ ਆਗੂਆਂ ਨੇ ਮੀਡੀਆ ਨੂੰ ਵੀ ਇਹ ਪੱਤਰ ਜਾਰੀ ਕੀਤਾ। ਇਸ ਵਿੱਚ ਕਿਹਾ ਗਿਆ ਹੈ ਕਿ ਰਾਣਾ ਗੁਰਜੀਤ ਸਿੰਘ ਦੋਆਬਾ ਖੇਤਰ ਦੇ ਕਈ ਵਿਧਾਨ ਸਭਾ ਹਲਕਿਆਂ ਵਿੱਚ ਦਖ਼ਲ ਦੇ ਕੇ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ।


ਇਨ੍ਹਾਂ ਆਗੂਆਂ ਨੇ ਕਿਹਾ ਕਿ ਅਸੀਂ ਰਾਣਾ ਗੁਰਜੀਤ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਸੂਬਾ ਇਕਾਈ ਦੀ ਲੀਡਰਸ਼ਿਪ ਨੂੰ ਜਾਣੂ ਕਰਵਾ ਦਿੱਤਾ ਹੈ ਪਰ ਉਸ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਮੁੜ ਕੈਬਨਿਟ ਵਿੱਚ ਸ਼ਾਮਲ ਕਰ ਲਿਆ ਗਿਆ।


ਦੱਸ ਦਈਏ ਕਿ ਰਾਣਾ ਗੁਰਜੀਤ ਸਿੰਘ ਨੇ ਸਾਲ 2018 'ਚ ਰੇਤ ਮਾਈਨਿੰਗ ਮਾਮਲੇ 'ਚ ਦੋਸ਼ੀ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਸੀ। ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੂੰ ਮੁੜ ਮੰਤਰੀ ਬਣਾਇਆ ਗਿਆ।



ਇਹ ਵੀ ਪੜ੍ਹੋ: Upcoming Punjabi Film: 'Shakar Pare': ਪਿਆਰ ਦੀ ਨਵੀਂ ਕਹਾਣੀ 'ਚ ਲੱਗੇਗਾ ਕਾਮੇਡੀ ਦਾ ਤੜਕਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904