(Source: ECI/ABP News/ABP Majha)
Punjab Congress Party Meeting Live: ਕੈਪਟਨ ਅਮਰਿੰਦਰ ਨੇ ਦਿੱਤਾ ਅਸਤੀਫ਼ਾ
ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਨੇ ਕਾਂਗਰਸ ਦੀ ਪੰਜਾਬ ਇਕਾਈ ਟਚ ਚੱਲ ਰਹੇ ਵਿਵਾਦ ਦੇ ਵਿਚਕਾਰ ਸ਼ਨੀਵਾਰ ਨੂੰ ਪੰਜਾਬ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਇੰਚਾਰਜ ਹਰੀਸ਼ ਰਾਵਤ ਨੇ ਇਸ ਬਾਰੇ ਜਾਣਕਾਰੀ ਟਵਿੱਟਰ 'ਤੇ ਦਿੱਤੀ।
LIVE
Background
Punjab CM Captain Amarinder Singh: ਚੰਡੀਗੜ੍ਹ: ਕੀ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖ਼ਤਰੇ 'ਚ ਹੈ? ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ 40 ਵਿਧਾਇਕਾਂ ਨੇ ਪਾਰਟੀ ਹਾਈ ਕਮਾਂਡ ਨੂੰ ਚਿੱਠੀਆਂ ਲਿਖੀ ਹੈ। ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਦੋ ਕੇਂਦਰੀ ਨਿਗਰਾਨਾਂ ਦੀ ਹਾਜ਼ਰੀ ਵਿੱਚ ਛੇਤੀ ਤੋਂ ਛੇਤੀ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਸੀ।
ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਨੇ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੇ ਵਿਵਾਦ ਦੇ ਵਿਚਕਾਰ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਬੀਤੀ ਰਾਤ ਇਸ ਬਾਰੇ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਬੁਲਾਈ ਗਈ ਮੀਟਿੰਗ ਵਿੱਚ ਹਰੀਸ਼ ਰਾਵਤ, ਅਜੇ ਮਾਕਨ ਅਤੇ ਹਰੀਸ਼ ਚੌਧਰੀ ਵੀ ਮੌਜੂਦ ਰਹਿਣਗੇ।
ਹਰੀਸ਼ ਰਾਵਤ ਨੇ ਆਪਣੇ ਟਵਿੱਟਰ 'ਤੇ ਲਿਖਿਆ ਕਿ ਬਹੁਤ ਸਾਰੇ ਕਾਂਗਰਸੀ ਵਿਧਾਇਕਾਂ ਨੇ ਏਆਈਸੀਸੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੁਰੰਤ ਬੁਲਾਉਣ ਦੀ ਬੇਨਤੀ ਕੀਤੀ ਹੈ। ਇਸੇ ਸਿਲਸਿਲੇ ਵਿੱਚ 18 ਸਤੰਬਰ ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਮੈਂ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਬੇਨਤੀ ਕਰਦਾ ਹਾਂ।
ਇਸ ਟਵੀਟ 'ਤੇ ਗੌਰ ਕਰਿਏ ਤਾਂ ਰਾਵਤ ਨੇ ਕਾਂਗਰਸੀ ਨੇਤਾ ਰਾਹੁਲ ਗਾਂਧੀ, ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਟੈਗ ਕਰਨ ਦਾ ਕੰਮ ਵੀ ਕੀਤਾ ਹੈ। ਇਸ ਤੋਂ ਬਾਅਦ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਟਵਿੱਟਰ 'ਤੇ ਲਿਖਿਆ ਕਿ ਏਆਈਸੀਸੀ ਦੇ ਨਿਰਦੇਸ਼ਾਂ 'ਤੇ 18 ਸਤੰਬਰ, 2021 ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ।
Amarinder Singh Resign: ਕੈਪਟਨ ਨੇ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
Captain Amarinder Singh: ਕੈਪਟਨ ਦੇ ਬੇਟੇ ਰਣਇੰਦਰ ਦਾ ਬਿਆਨ
ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੇ ਬਿਆਨ ਦਿੱਤਾ ਹੈ ਕਿ ਮੇਰੇ ਪਿਤਾ ਜੀ ਰਾਜਭਵਨ ਅਸਤੀਫਾ ਦੇਣ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਅੱਜ ਹੀ ਦੇਣਗੇ ਅਸਤੀਫ਼ਾ : ਸੂਤਰ
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈਕਿ ਕੈਪਟਨ ਅਮਰਿੰਦਰ ਸਿੰਘ ਅੱਜ ਹੀ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ ਤੇ ਇਹ ਅਸਤੀਫ਼ਾ ਗਵਰਨਰ ਨੂੰ ਮਿਲਣ ਤੋਂ ਬਾਅਦ ਦੇ ਦਿੱਤਾ ਜਾਵੇਗਾ।
ਕੈਪਟਨ ਦੀ ਪ੍ਰੈਸ ਕਾਨਫਰੰਸ
ਕੈਪਟਨ ਅਮਰਿੰਦਰ ਸਿੰਘ ਸ਼ਾਮ ਸਾਢੇ ਚਾਰ ਵਜੇ ਪ੍ਰੈਸ ਕਾਨਫਰੰਸ ਕਰਨਗੇ।