Punjab Election: ਕਾਂਗਰਸ ਦੀ ਚੋਣ ਕਮੇਟੀ ਦੀ ਬੈਠਕ ਹੋਈ ਜਿਸ ਵਿੱਚ ਪੰਜਾਬ ਦੀਆਂ ਬਚੀਆਂ ਹੋਈਆਂ 7 ਸੀਟਾਂ ਉੱਤੇ ਚਰਚਾ ਹੋਈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਪਾਰਟੀ ਅੱਜ ਕੁਝ ਸੀਟਾਂ ਉੱਤੇ ਨਾਂਵਾਂ ਦਾ ਐਲਾਨ ਹੋ ਸਕਦਾ ਹੈ।
ਮੀਟਿੰਗ ਵਿੱਚ ਕੌਣ-ਕੌਣ ਹੋਏ ਸ਼ਾਮਲ ?
ਜ਼ਿਕਰ ਕਰ ਦਈਏ ਕਿ ਐਤਵਾਰ ਸਵੇਰੇ ਦਿੱਲੀ ਵਿੱਚ ਹੋਈ ਇਸ ਬੈਠਕ ਵਿੱਚ ਕਾਂਗਰਸ ਦੇ ਪ੍ਰਧਾਨ ਖੜਗੇ ਤੇ ਸੋਨੀਆ ਗਾਂਧੀ ਮੌਜੂਦ ਰਹੇ। ਇਸ ਤੋਂ ਇਲਾਵਾ ਪੰਜਾਬ ਦੇ ਮਾਮਲਿਆਂ ਦੇ ਇੰਚਾਰਜ਼ ਦਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਮੌਜੂਦ ਰਹੇ। ਇਸ ਮੌਕੇ ਪੰਜਾਬ ਦੀਆਂ ਸੀਟਾਂ ਉੱਤੇ ਖ਼ਾਸ ਚਰਚਾ ਹੋਈ
ਕਿਹੜੇ ਉਮੀਦਵਾਰਾਂ ਦੇ ਨਾਵਾਂ ਉੱਤੇ ਹੋਈ ਚਰਚਾ
ਕਿਆਫੇ ਹਨ ਕਿ ਸ੍ਰੀ ਆਨੰਦਰਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਭੇਜਣ ਤੋਂ ਬਾਅਦ ਹੁਣ ਉੱਥੋਂ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਤੇ ਅੰਬਿਕਾ ਸੋਨੀ ਦੇ ਨਾਂਅ ਉੱਤੇ ਚਰਚਾ ਹੋਈ। ਉੱਥੇ ਹੀ ਲੁਧਿਆਣਾ ਤੋਂ ਭਾਰਤ ਭੂਸ਼ਣ ਆਸ਼ੂ ਦੇ ਨਾਂਅ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ਉੱਤੇ ਚਰਚਾ ਹੋਈ ਹੈ। ਉੱਥੇ ਹੀ ਰਾਜਾ ਵੜਿੰਗ ਦੀ ਘਰਵਾਲੀ ਨੂੰ ਫਿਰੋਜ਼ਪੁਰ ਤੋਂ ਚੋਣ ਲੜਾਉਣ ਦੀ ਚਰਚਾ ਹੈ।
ਹੁਣ ਤੱਕ ਕਿਹੜੀਆਂ ਸੀਟਾਂ ਦਾ ਹੋਇਆ ਐਲਾਨ ?
ਹੁਣ ਤੱਕ ਕਾਂਗਰਸ ਨੇ ਪੰਜਾਬ ਦੀਆਂ 6 ਸੀਟਾਂ 'ਤੇ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ਫਤਿਹਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਨੂੰ 2 ਸਾਬਕਾ ਸੰਸਦ ਮੈਂਬਰਾਂ ਦੀਆਂ ਟਿਕਟਾਂ ਦੁਹਰਾਈਆਂ ਗਈਆਂ ਹਨ। ਇਨ੍ਹਾਂ ਤੋਂ ਇਲਾਵਾ ਬਠਿੰਡਾ ਤੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਪਰਤੇ ਜੀਤ ਟੌਹਿੰਦਰ ਸਿੱਧੂ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।