ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਦਿੱਲੀ 'ਚ ਮੀਟਿੰਗ, ਕੇਸੀ ਵੇਣੂਗੋਪਾਲ ਨੂੰ ਮਿਲੇ ਪੰਜਾਬ ਦੇ ਲੀਡਰ
ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਦਿੱਲੀ 'ਚ ਮੀਟਿੰਗ ਹੋਈ ਹੈ। ਪੰਜਾਬ ਦੇ ਲੀਡਰਾਂ ਨੇ AICC ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ (KC Venugopal) ਨਾਲ ਮੁਲਾਕਾਤ ਕੀਤੀ ਹੈ।

ਚੰਡੀਗੜ੍ਹ: ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਦਿੱਲੀ 'ਚ ਮੀਟਿੰਗ ਹੋਈ ਹੈ। ਪੰਜਾਬ ਦੇ ਲੀਡਰਾਂ ਨੇ AICC ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ (KC Venugopal) ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਕਰਨ ਵਾਲਿਆਂ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa), ਸਿੱਖਿਆ ਮੰਤਰੀ ਪ੍ਰਗਟ ਸਿੰਘ, ਭਾਰਤ ਭੂਸ਼ਣ ਆਸ਼ੂ ਤੇ ਰਾਜਾ ਵੜਿਗ ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਸ਼ਾਮਲ ਸਨ।
ਇਸ ਮੁਲਾਕਾਤ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਚੋਣਾਂ ਸਬੰਧੀ ਹਾਈਕਮਾਂਡ ਨੇ ਮੀਟਿੰਗ ਕੀਤੀ ਹੈ। ਪੰਜਾਬ ਵਿਧਾਨ ਚੋਣਾਂ ਨੂੰ ਲੈ ਕੇ ਕੀ ਕੁਝ ਕੀਤਾ ਜਾਣਾ ਹੈ, ਇਸ ਬਾਰੇ ਚਰਚਾ ਹੋਈ ਹੈ। ਇਹ ਮੀਟਿੰਗਾਂ ਜਾਰੀ ਰਹਿਣਗੀਆਂ।
ਟਿਕਟਾਂ ਦੀ ਵੰਡ ਬਾਰੇ ਰੰਧਾਵਾ ਨੇ ਕਿਹਾ ਕਿ ਅਸੀਂ ਸਕਰੀਨਿੰਗ ਕਮੇਟੀ ਦਾ ਹਿੱਸਾ ਨਹੀਂ ਹਾਂ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਫੈਸਲਾ ਕਰੇਗੀ। ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਇੱਕ ਸਵਾਲ ਦੇ ਜਵਾਬ ਵਿੱਚ ਰੰਧਾਵਾ ਨੇ ਕਿਹਾ ਕਿ ਕਾਂਗਰਸ ਹੀ ਚਿਹਰਾ ਹੈ।
ਉੱਥੇ ਹੀ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਅਸੀਂ ਐਫਆਈਆਰ ਕਰ ਦਿੱਤੀ ਹੈ ਤੇ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਭੱਜ ਗਿਆ ਹੈ ਤੇ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਉਠਾਏ ਗਏ ਇੱਕ ਸਵਾਲ 'ਤੇ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੇ ਖੁਦ ਮਜੀਠੀਆ ਤੋਂ ਮੁਆਫੀ ਮੰਗੀ ਸੀ ਪਰ ਅਸੀਂ ਮੁਆਫੀ ਨਹੀਂ ਮੰਗੀ।
ਇਹ ਵੀ ਪੜ੍ਹੋ : Weekly curfew in Delhi : ਦਿੱਲੀ ਵਿੱਚ ਨਾਈਟ ਕਰਫਿਊ ਤੋਂ ਬਾਅਦ ਹੁਣ Weekend ਕਰਫਿਊ ਵੀ ਲਗਾਇਆ , ਲੱਗੀਆਂ ਸਖ਼ਤ ਪਾਬੰਦੀਆਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490






















