Punjab Congress, Big Meeting in Delhi: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨੇ ਦਿੱਲੀ ‘ਚ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਦੀ ਪੋਲਟੀਕਲ ਅਫੇਅਰਸ ਕਮੇਟੀ ਦੀ ਬੈਠਕ ਬੁਲਾਈ ਹੈ, ਜਿਸ ‘ਚ ਸੰਗਠਨ ਦੇ ਕੰਮਕਾਜ ਨੂੰ ਲੈ ਕੇ ਵਿਚਾਰਵਟਾਂਦਰਾ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਪੰਜਾਬ ਕਾਂਗਰਸ ’ਚ ਦੋਹਰੀ ਰਾਜਨੀਤੀ ਖੇਡ ਰਹੇ ਆਗੂਆਂ ’ਤੇ ਸਖ਼ਤ ਹੋ ਸਕਦੇ ਹਨ। ਉਨ੍ਹਾਂ ਨੇ ਹਾਲ ਹੀ ’ਚ ਕਿਹਾ ਸੀ ਕਿ ਪਾਰਟੀ ’ਚ ਹਾਲੇ ਵੀ 30 ਫੀਸਦੀ ਅਜਿਹੇ ਆਗੂ ਹਨ, ਜੋ ਭਾਜਪਾ ਨਾਲ ਸਬੰਧਤ ਹਨ।
ਇਸ ਬੈਠਕ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਬਰਾਰ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸਾਰੇ ਸੀਨੀਅਰ ਨੇਤਾ ਮੌਜੂਦ ਹਨ, ਪਰ ਨਵਜੋਤ ਸਿੰਘ ਸਿੱਧੂ, ਕਮੇਟੀ ਦੇ ਮੈਂਬਰ ਹੋਣ ਦੇ ਬਾਵਜੂਦ, ਗੈਰਹਾਜ਼ਰ ਹਨ। ਹਾਲਾਂਕਿ, ਸਿੱਧੂ ਨੇ ਕਾਫੀ ਸਮੇਂ ਤੋਂ ਪਾਰਟੀ ਦੇ ਕਾਰਜਕ੍ਰਮਾਂ ਤੋਂ ਦੂਰੀ ਬਣਾਈ ਹੋਈ ਹੈ।
ਸਵਾਲ ਇਹ ਹੈ ਕਿ ਕੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ‘ਚ ਆਪਣੀ ਸਿਆਸੀ ਯਾਤਰਾ ਨੂੰ ਸਮਾਪਤ ਕਰ ਦਿੱਤਾ ਹੈ? ਉੱਧਰ, ਭੂਪੇਸ਼ ਬਘੇਲ ਅੱਗੇ ਵੱਡੀ ਚੁਣੌਤੀ ਇਹ ਹੈ ਕਿ ਉਹ ਪੰਜਾਬ ਕਾਂਗਰਸ ‘ਚ ਪ੍ਰਦੇਸ਼ ਪ੍ਰਧਾਨ ਨੂੰ ਲੈ ਕੇ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਗੁਟਬੰਦੀ ਨੂੰ ਕਿਵੇਂ ਰੋਕਣ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।