ਅਸ਼ਰਫ ਢੁੱਡੀ


ਮੁਕਤਸਰ: ਗਿੱਦੜਬਾਹਾ ਵਿਖੇ ਇਕ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਇੱਕਠ ਕਰਨ ਦੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ।ਇਹ ਨੋਟਿਸ ਪੰਜਾਬ ਸਰਕਾਰ ਅਤੇ ਕਾਂਗਰਸੀ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਵਕੀਲ ਗੁਰਮੀਤ ਸਿੰਘ ਮਾਨ ਵਲੋਂ ਹਾਈਕੋਰਟ ਵਿਚ ਪਟੀਸ਼ਨ ਪਾਈ ਗਈ ਸੀ ਜਿਸ ਤੋਂ ਬਾਅਦ ਸੁਣਵਾਈ ਕਰਦੇ ਹੋਏ ਮਾਨਯੋਗ ਹਾਈਕੋਰਟ ਨੇ ਇਹ ਨੋਟਿਸ ਜਾਰੀ ਕੀਤਾ ਹੈ।ਗਿੱਦੜਬਾਹਾ ਦੀ ਮਾਰਕਿਟ ਕਮੇਟੀ ਦੇ ਚੇਅਰਮੈਨ ਸੰਸਾਰ ਚੰਦ ਦੀ ਤਾਜਪੋਸ਼ੀ ਹੋਈ ਸੀ। ਇਸ ਮੋਕੇ ਕਾਂਗਰਸੀ ਲੀਡਰਾਂ ਵਲੋ ਇਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ।

ਇਸ ਸਮਾਗਮ ਵਿਚ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਸੀ।ਇਸ ਮੌਕੇ 300 ਤੋਂ ਵਧ ਮਹਿਮਾਨ ਮੋਜੂਦ ਸਨ। ਕੋਰੋਨਾ ਦੇ ਦੌਰ ਵਿਚ ਇਸ ਤਰ੍ਹਾਂ ਦੀ ਭੀੜ ਇੱਕਠੀ ਕਰਨਾ ਨਿਯਮਾਂ ਦੀ ਉਲੰਘਣਾ ਹੈ। ਸਮਾਗਮ ਵਿਚ ਮੌਜੂਦ ਕਈ ਲੋਕਾਂ ਨੇ ਮਾਸਕ ਵੀ ਨਹੀਂ ਪਹਿਨੇ ਹੋਏ ਸਨ ਅਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਗਿਆ ਸੀ। ਮਾਮਲਾ ਮੀਡੀਆ 'ਚ ਆਉਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਅਣਪਛਾਤੇ ਲੋਕਾਂ ਤੇ ਮਾਮਲਾ ਦਰਜ ਕੀਤਾ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਰਾਜਾ ਵੜਿੰਗ ਤੋਂ 21 ਅਗਸਤ 2020 ਨੂੰ ਅਗਲੀ ਤਾਰੀਖ ਤੱਕ ਜਵਾਬ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ:  ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ

ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ