Sukhpal Singh Khaira News: ਪੰਜਾਬ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਸਾਲ 2015 ਵਿੱਚ ਦਰਜ ਇੱਕ ਕੇਸ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਖਹਿਰਾ ਨੇ ਇਸ ਗ੍ਰਿਫਤਾਰੀ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ। ਹੁਣ ਇਸ ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ I.N.D.I.A ਗਠਜੋੜ ਦੇ ਨੇਤਾਵਾਂ ਵਿਚਾਲੇ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।


ਸੁਖਪਾਲ ਖਹਿਰਾ ਦੀ ਗ੍ਰਿਫਤਾਰੀ 'ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ, 'ਆਪ' ਨੂੰ ਕਾਰਵਾਈ ਕਰਨ 'ਚ ਇੰਨਾ ਸਮਾਂ ਕਿਉਂ ਲੱਗਾ? ਲੱਗਦਾ ਹੈ ਕਿ ਖਹਿਰਾ ਖਿਲਾਫ ਇਹ ਕਾਰਵਾਈ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ 32 ਵਿਧਾਇਕਾਂ ਦੇ ਸੰਪਰਕ ‘ਚ ਹੋਣ ਦੀ ਗੱਲ ਤੋਂ ਬਾਅਦ ਕੀਤੀ ਗਈ ਹੈ। ਕਾਂਗਰਸ ਨੇ ਕਿਹਾ ਕਿ ਉਹ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜਨਗੇ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਨੂੰ 'ਭਾਰਤ ਜੋੜੋ ਯਾਤਰਾ' ਛੱਡ ਕੇ 'ਇੰਡੀਆ ਜੋੜੋ ਯਾਤਰਾ' ਕਰਨੀ ਚਾਹੀਦੀ ਹੈ।


ਕਾਂਗਰਸ ਨੇ ਕੀ  ਕਿਹਾਾ


 ਇਸ ਤੋਂ ਪਹਿਲਾਂ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਇਸ ਗ੍ਰਿਫ਼ਤਾਰੀ ਰਾਹੀਂ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਸੋਸ਼ਲ ਮੀਡੀਆ ਸਾਈਟ ਫੇਸਬੁੱਕ 'ਤੇ ਇੱਕ ਬਿਆਨ 'ਚ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ ਅਤੇ ਆਮ ਆਦਮੀ ਪਾਰਟੀ ਦੀ ਮੁੱਖ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਚਾਲ ਹੈ। ਅਸੀਂ ਸੁਖਪਾਲ ਖਹਿਰਾ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ ਅਤੇ ਯਕੀਨੀ ਤੌਰ 'ਤੇ ਇਸ ਲੜਾਈ ਨੂੰ ਅੰਤ ਤੱਕ ਲੈ ਕੇ ਜਾਵਾਂਗੇ।





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।