ਕਾਂਗਰਸੀ ਸਾਂਸਦ ਕੇਂਦਰ ਨੂੰ ਦੱਸਣਗੇ ਪੰਜਾਬ ਦੇ ਆਰਥਿਕ ਹਾਲਾਤ
ਏਬੀਪੀ ਸਾਂਝਾ | 16 Dec 2019 03:44 PM (IST)
ਪੰਜਾਬ ਦੇ ਆਰਥਿਕ ਹਾਲਾਤ ਨੂੰ ਲੈ ਕੇ ਪੰਜਾਬ ਵਿੱਚੋਂ ਕਾਂਗਰਸ ਦੇ ਅੱਠ ਸੰਸਦ ਮੈਂਬਰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਣਗੇ। ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਦੱਸਿਆ ਕਿ ਪੰਜਾਬ ਦੇ ਸਾਂਸਦ ਕੇਂਦਰੀ ਵਿੱਤ ਮੰਤਰੀ ਨਾਲ ਤਿੰਨ ਮੁੱਦਿਆਂ 'ਤੇ ਚਰਚਾ ਕਰਨਗੇ। ਇਸ ਦੌਰਾਨ ਜੀਐਸਟੀ ਦਾ ਬਕਾਇਆ ਤੇ ਮੁਆਵਜ਼ਾ ਜਲਦ ਦੇਣ ਦੀ ਮੰਗ ਰੱਖੀ ਜਾਏਗੀ।
ਚੰਡੀਗੜ੍ਹ: ਪੰਜਾਬ ਦੇ ਆਰਥਿਕ ਹਾਲਾਤ ਨੂੰ ਲੈ ਕੇ ਪੰਜਾਬ ਵਿੱਚੋਂ ਕਾਂਗਰਸ ਦੇ ਅੱਠ ਸੰਸਦ ਮੈਂਬਰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਣਗੇ। ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਦੱਸਿਆ ਕਿ ਪੰਜਾਬ ਦੇ ਸਾਂਸਦ ਕੇਂਦਰੀ ਵਿੱਤ ਮੰਤਰੀ ਨਾਲ ਤਿੰਨ ਮੁੱਦਿਆਂ 'ਤੇ ਚਰਚਾ ਕਰਨਗੇ। ਇਸ ਦੌਰਾਨ ਜੀਐਸਟੀ ਦਾ ਬਕਾਇਆ ਤੇ ਮੁਆਵਜ਼ਾ ਜਲਦ ਦੇਣ ਦੀ ਮੰਗ ਰੱਖੀ ਜਾਏਗੀ। ਪੰਜਾਬ ਵਿੱਚ ਆਏ ਹੜ੍ਹਾ ਤੋਂ ਬਾਅਦ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਕੇਂਦਰ ਵੱਲੋਂ ਨਹੀਂ ਦਿੱਤਾ ਗਿਆ। ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਕੇਂਦਰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾਏਗੀ। ਡਿੰਪਾ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਬੰਦ ਵਪਾਰ ਨੂੰ ਖੁੱਲ੍ਹਵਾਉਣ ਬਾਰੇ ਵੀ ਚਰਚਾ ਕੀਤੀ ਜਾਏਗੀ ਕਿਉਂਕਿ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਪਾਰੀਆਂ ਦਾ ਨੁਕਸਾਨ ਹੋ ਰਿਹਾ ਹੈ। ਇਸ ਦਾ ਸਿੱਧਾ ਅਸਰ ਪੰਜਾਬ ਦੇ ਆਰਥਿਕ ਹਾਲਾਤ ਤੇ ਪੈ ਰਿਹਾ ਹੈ।