ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਸਾਬਕਾ ਮੰਤਰੀ ਅਤੇ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇੱਕ ਵੀਡੀਓ ਸਾਂਝਾ ਕਰਦੇ ਹੋਏ ਸਿੱਧੂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦਾ ਇੱਕ ਪ੍ਰਤੀਸ਼ਤ ਮਾਲੀਆ ਲੋਕਾਂ ਦੀ ਜੇਬ ਵਿੱਚ ਜਾ ਰਿਹਾ ਹੈ, ਜਿਸ ਨੂੰ ਸੂਬੇ ਦੇ 99 ਪ੍ਰਤੀਸ਼ਤ ਲੋਕ ਝੱਲ ਰਹੇ ਹਨ।


ਸਿੱਧੂ ਵਲੋਂ ਸਾਂਝੀ ਕੀਤੀ ਵੀਡੀਓ ਵਿਚ ਉਨ੍ਹਾਂ ਕਿਹਾ ਹੈ ਕਿ ਇਸ ਸਾਲ ਪੰਜਾਬ 'ਤੇ 2.48 ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਜਾਵੇਗਾ। ਇਹ ਰਕਮ ਸਰਕਾਰੀ ਅਦਾਰਿਆਂ ਦੇ ਕਰਜ਼ੇ ਸਮੇਤ 3.5 ਕਰੋੜ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਾਲੀਆ ਮਿਲ ਰਿਹਾ ਹੈ ਪਰ ਇਹ ਨਿੱਜੀ ਹੱਥਾਂ ਵਿਚ ਜਾ ਰਿਹਾ ਹੈ।


ਨਵਜੋਤ ਸਿੱਧੂ ਨੇ ਸਰਕਾਰ ਦੇ ਕੰਮਕਾਜ ‘ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਦਾ ਕੁੱਲ ਮਾਲੀਆ 32 ਹਜ਼ਾਰ ਕਰੋੜ ਰੁਪਏ ਹੈ, ਜਦੋਂ ਕਿ ਤਾਮਿਲਨਾਡੂ ਦੀ ਆਬਕਾਰੀ ਤੋਂ ਆਮਦਨ 32,000 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਜੇ ਤੁਸੀਂ ਸ਼ਰਾਬ ਦਾ ਕਾਰੋਬਾਰ ਕਰਨਾ ਚਾਹੁੰਦੇ ਹੋ ਤਾਂ ਇਸ ਤੋਂ ਹੋਣ ਵਾਲੀ ਆਮਦਨੀ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਖਰਚ ਕਰਨਾ ਚਾਹੀਦਾ ਹੈ। ਇਹ ਪੈਸਾ ਨਿਜੀ ਹੱਥਾਂ ਵਿਚ ਨਹੀਂ ਜਾਣਾ ਚਾਹੀਦਾ।


ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ 500 ਕਰੋੜ ਦੇ ਘਾਟੇ ‘ਤੇ ਚੱਲ ਰਹੀ ਹੈ। ਜਦੋਂ ਕਿ ਬਾਦਲ ਪਰਿਵਾਰ ਨੇ ਦੋ ਕੰਪਨੀਆਂ ਤੋਂ ਅੱਠ ਕੰਪਨੀਆਂ ਖੋਲ੍ਹੀਆਂ ਹਨ। ਉਨ੍ਹਾਂ ਨੇ ਸੂਬੇ ਵਿੱਚ ਮਾਈਨਿੰਗ ਤੋਂ ਹੋਣ ਵਾਲੀ ਆਮਦਨੀ ਦਾ ਵੀ ਜ਼ਿਕਰ ਕੀਤਾ ਹੈ ਅਤੇ ਰੇਤ ਅਤੇ ਮਾਈਨਿੰਗ ਮਾਫੀਆ 'ਤੇ ਵੀ ਸਵਾਲ ਖੜੇ ਕੀਤੇ।


ਇਹ ਵੀ ਪੜ੍ਹੋ: Weather Alert: ਤੇਜ਼ੀ ਨਾਲ ਬਦਲ ਰਹੇ ਮੌਸਮ ਨੇ ਵਧਾਈ ਲੋਕਾਂ ਦੀ ਪ੍ਰੇਸ਼ਾਨੀ, ਪੰਜਾਬ 'ਚ ਬਾਰਸ਼ ਦੀ ਚੇਤਾਵਨੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904