Punjab Congress: ਹਾਈ ਕਮਾਨ ਨੂੰ ਮਿਲੇ ਨਵਜੋਤ ਸਿੰਘ ਸਿੱਧੂ, ਤਾਂ ਕੈਪਟਨ ਨੇ ਸ਼ੁਰੂ ਕੀਤੀ 'ਲੰਚ ਡਿਪਲੋਮੇਸੀ'
ਪੰਜਾਬ ਕਾਂਗਰਸ 'ਚ ਚਲ ਰਹੇ ਕਲੇਸ਼ ਦਰਮਿਆਨ ਨਵਜੋਤ ਸਿੱਧੂ ਨੇ ਪਹਿਲਾਂ ਪ੍ਰਿਯੰਕਾ ਗਾਂਧੀ ਅਤੇ ਫਿਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਨੇ ਕਈ ਨੇਤਾਵਾਂ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਇਆ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਇੱਕ ਪਾਸੇ ਜਿੱਥੇ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ‘ਲੰਚ ਡਿਪਲੋਮੇਸੀ’ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਨੇ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੀ ਤਕਰਾਰ ਦੇ ਵਿਚਕਾਰ ਵੀਰਵਾਰ ਨੂੰ ਦੁਪਹਿਰ ਦੇ ਖਾਣੇ ਲਈ ਸ਼ਹਿਰੀ ਖੇਤਰਾਂ ਦੇ ਕੁਝ ਕਾਂਗਰਸੀ ਨੇਤਾਵਾਂ ਨੂੰ ਬੁਲਾਇਆ ਹੈ।
ਇਸ 'ਚ ਸਭ ਤੋਂ ਖਾਸ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖਦੀ ਜੋ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਹਸਪਤਾਲ ਵਿਚ ਦਾਖਲ ਹੋ ਗਏ ਸੀ, ਨੂੰ ਵੀ ਇਸ ਦਾਵਤ 'ਤੇ ਬੁਲਾਇਆ ਹੈ। ਮੁੱਖ ਮੰਤਰੀ ਅਮਰਿੰਦਰ ਨੇ ਕੁਝ ਪੁਰਾਣੇ ਨੇਤਾਵਾਂ ਨੂੰ ਦੁਪਹਿਰ ਦੇ ਖਾਣੇ ਤੇ ਆਉਣ ਲਈ ਫੋਨ ਕੀਤਾ ਹੈ।
ਦਿੱਲੀ ਵਿੱਚ ਨਵਜੋਤ ਸਿੰਘ ਸਿੱਧੂ ਹਾਈ ਕਮਾਨ ਨੂੰ ਮਿਲ ਕੇ ਆਪਣੇ ‘ਗਣਿਤ’ ਨੂੰ ਸੁਧਾਰਨ ਵਿੱਚ ਲੱਗੇ ਹੋਏ ਹਨ। ਉਹ ਬੁੱਧਵਾਰ ਨੂੰ ਦਿਨ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਮਿਲੇ ਅਤੇ ਫਿਰ ਸ਼ਾਮ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਮੰਗਲਵਾਰ ਨੂੰ ਹੀ ਦਿੱਲੀ ਆਏ ਸੀ ਪਰ ਉਹ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਬੁੱਧਵਾਰ ਨੂੰ ਮਿਲੇ।
ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੀ ਰਿਹਾਇਸ਼ ਤੇ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੀ ਮੁਲਾਕਾਤ ਦੌਰਾਨ ਮੌਜੂਦ ਸੀ। ਦਿਨ ਵੇਲੇ ਪ੍ਰਿਯੰਕਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਸ਼ਾਮ ਰਾਹੁਲ ਗਾਂਧੀ ਨਾਲ 12 ਤੁਗਲਕ ਲੇਨ ਨਿਵਾਸ 'ਤੇ ਜਾ ਕੇ ਮੁਲਾਕਾਤ ਕੀਤੀ।
ਸੂਤਰਾਂ ਮੁਤਾਬਕ ਕਾਂਗਰਸ ਹਾਈ ਕਮਾਂਡ ਸਿੱਧੂ ਨੂੰ ਸੰਸਥਾ ਜਾਂ ਸਰਕਾਰ ਵਿਚ ਕੁਝ ਮਹੱਤਵਪੂਰਨ ਜ਼ਿੰਮੇਵਾਰੀ ਦੇ ਕੇ ਉਨ੍ਹਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸਿੱਧੂ ਲਗਾਤਾਰ ਜ਼ੋਰ ਦੇ ਰਹੇ ਹਨ ਕਿ ਮੁੱਖ ਮੰਤਰੀ ਉਨ੍ਹਾਂ ਨਾਲ ਕੰਮ ਨਹੀਂ ਕਰ ਸਕਦੇ।
ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਪਿਛਲੇ ਇੱਕ ਸਾਲ ਤੋਂ ਪੰਜਾਬ ਕਾਂਗਰਸ ਵਿੱਚ ਤਣਾਅ ਚੱਲ ਰਿਹਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਇੱਕ ਅਹਿਮ ਜ਼ਿੰਮੇਵਾਰੀ ਮਿਲ ਸਕਦੀ ਹੈ। ਬੁੱਧਵਾਰ ਨੂੰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਉਨ੍ਹਾਂ ਵਲੋਂ ਦਿੱਤੇ ਫਾਰਮੂਲੇ 'ਤੇ ਸਹਿਮਤੀ ਜਤਾਈ ਹੈ। ਸਿੱਧੂ ਨੂੰ ਦਿੱਤੀ ਗਈ ਅਹਿਮ ਜ਼ਿੰਮੇਵਾਰੀ ਬਾਰੇ ਕਾਂਗਰਸ ਪਾਰਟੀ ਅਗਲੇ 48 ਘੰਟਿਆਂ ਵਿੱਚ ਇੱਕ ਪ੍ਰੈਸ ਕਾਨਫਰੰਸ ਕਰ ਸਕਦੀ ਹੈ।
ਦੱਸ ਦਈਏ ਕਿ ਹਾਲ ਹੀ ਦੇ ਹਫਤਿਆਂ ਵਿੱਚ ਸਿੱਧੂ ਅਤੇ ਪੰਜਾਬ ਦੇ ਕੁਝ ਹੋਰ ਨੇਤਾਵਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਸਿੱਧੂ ਦਾ ਕਹਿਣਾ ਹੈ ਕਿ ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕਾਰਗਰ ਕਦਮ ਨਹੀਂ ਚੁੱਕੇ ਗਏ ਹਨ।
ਉਧਰ ਰਾਹੁਲ ਗਾਂਧੀ ਨੇ ਵੀ ਹਾਲ ਹੀ ਦਿਨਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੇ ਮਤਭੇਦ ਨੂੰ ਖਤਮ ਕਰਨ ਦੇ ਯਤਨ ਵਜੋਂ ਕਈ ਪਾਰਟੀ ਨੇਤਾਵਾਂ ਨਾਲ ਗੱਲ ਕੀਤੀ ਸੀ। ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਨੇ ਵੀ 100 ਤੋਂ ਵੱਧ ਨੇਤਾਵਾਂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰੇ ਕੀਤੇ ਸੀ।
ਇਹ ਵੀ ਪੜ੍ਹੋ: Covishield-Covaxin ਨੂੰ ਗ੍ਰੀਨ ਪਾਸ ਸਕੀਮ ਵਿੱਚ ਸ਼ਾਮਲ ਕਰਨ ਲਈ ਭਾਰਤ ਨੇ ਕੀਤੀ EU ਦੇਸ਼ਾਂ ਨੂੰ ਅਪੀਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin