ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੀਨੀਅਰ ਲੀਡਰ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਮਗਰੋਂ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿਹਾ ਕਿ ਅਸੀਂ ਪੰਜਾਬ 'ਚ ਨਵੀਂ ਕਾਂਗਰਸ ਬਣਾਵਾਂਗੇ, ਨਵਾਂ ਮਾਡਲ ਦੇਵਾਂਗੇ।"

ਰਾਜਾ ਵੜਿੰਗ ਨੇ ਕਿਹਾ, "ਰਾਹੁਲ ਗਾਂਧੀ ਨਾਲ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਪੰਜਾਬ ਦੀ 'ਆਪ' ਸਰਕਾਰ ਦੇ ਸਾਹਮਣੇ ਜਨਤਕ ਮੁੱਦੇ ਕਿਵੇਂ ਉਠਾਏ ਜਾਣੇ ਹਨ, ਇਸ ਬਾਰੇ ਵੀ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ 'ਚ ਨਵੀਂ ਕਾਂਗਰਸ ਬਣਾਵਾਂਗੇ, ਨਵਾਂ ਮਾਡਲ ਦੇਵਾਂਗੇ।" ਆਪਣੇ ਯਤਨਾਂ ਨਾਲ ਰਾਹੁਲ ਗਾਂਧੀ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਲਪੀ ਲੀਡਰ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਸਣੇ ਸੋਮਵਾਰ ਨੂੰ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।

ਦਰਅਸਲ ਪੰਜਾਬ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਕਾਂਗਰਸ ਨੇ ਹੁਣ ਪਾਰਟੀ ਦੀ ਕਮਾਨ ਨੌਜਵਾਨਾਂ ਦੇ ਹੱਥਾਂ ਵਿੱਚ ਸੌਂਪ ਦਿੱਤੀ ਹੈ। ਪਾਰਟੀ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ।

ਰਾਜਾ ਵੜਿੰਗ ਗਿੱਦੜਬਾਹਾ ਤੋਂ ਪਾਰਟੀ ਦੇ ਵਿਧਾਇਕ ਹਨ ਤੇ ਪਿਛਲੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ। ਇਸ ਦੇ ਨਾਲ ਹੀ ਰਾਜਾ ਵੜਿੰਗ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਵੀ ਰਹਿ ਚੁੱਕੇ ਹਨ। ਰਾਜਾ ਵੜਿੰਗ ਤਿੰਨ ਵਾਰ ਵਿਧਾਇਕ ਰਹੇ ਹਨ।


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਕਾਂਗਰਸ ਹਾਈਕਮਾਨ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਪੰਜਾਬ ਅੰਦਰ ਲੀਡਰਸ਼ਿਪ ਬਦਲਣ ਮਗਰੋਂ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਬੇਸ਼ੱਕ ਮੀਟਿੰਗ ਬਾਰੇ ਬਹੁਤੇ ਵੇਰਵੇ ਸਾਹਮਣੇ ਨਹੀਂ ਆਏ, ਪਰ ਇਸ ਦੌਰਾਨ ਪੰਜਾਬ ਦੇ ਜਥੇਬੰਦਕ ਢਾਂਚੇ ਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਹੋਈ ਹੈ।


ਸੂਤਰਾਂ ਮੁਤਾਬਕ ਜਲਦ ਹੀ ਪੰਜਾਬ ਦੇ ਜਥੇਬੰਦਕ ਢਾਂਚੇ 'ਚ ਹੇਠਲੇ ਪੱਧਰ 'ਤੇ ਕਾਰਜਕਾਰਨੀ 'ਚ ਬਦਲਾਅ ਹਾ ਸਕਦਾ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਹਾਜ਼ਰ ਰਹੇ।