Punjab News: ਪਟਿਆਲਾ ਜ਼ੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਹੁਣ 26 ਜਨਵਰੀ 2023 ਨੂੰ ਰਿਹਾਅ ਹੋ ਰਹੇ ਹਨ। ਵੈਸੇ ਤਾਂ ਸਿੱਧੂ ਨੇ ਜੇਲ੍ਹ ਵਿੱਚ ਅਜੇ ਛੇ ਮਹੀਨੇ ਪੂਰੇ ਕੀਤੇ ਹਨ ਪਰ ਜੇਲ੍ਹ ਵਿੱਚ ਉਨ੍ਹਾਂ ਦੇ ਚੰਗੇ ਵਿਵਹਾਰ ਕਾਰਨ ਉਨ੍ਹਾਂ ਨੂੰ ਜੇਲ੍ਹ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਮਿਲ ਸਕਦੀ ਹੈ। ਦੂਜੇ ਪਾਸੇ ਲੰਮੇ ਸਮੇਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਜ਼ਰ ਆਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਇੱਕ ਵਾਰ ਫਿਰ ਵੱਖ-ਵੱਖ ਧੜਿਆਂ ਵਿੱਚ ਵੰਡਦੀ ਨਜ਼ਰ ਆ ਰਹੀ ਹੈ।


ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਮਿਲਣ ਦੀ ਉਮੀਦ ਹੈ


ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਖ਼ਬਰ ਨਾਲ ਉਨ੍ਹਾਂ ਦੇ ਸਮਰਥਕਾਂ 'ਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਕੁਝ ਲੀਡਰ ਹੁਣ ਸਿੱਧੂ ਦੀ ਰਿਹਾਈ ਨੂੰ ਪਸੰਦ ਨਹੀਂ ਕਰਨਗੇ। ਕਾਂਗਰਸ ਵਿੱਚ ਸਿੱਧੂ ਨੂੰ ਮਜ਼ਬੂਤ ​​ਵਿਰੋਧੀ ਵਜੋਂ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਜੇਲ ਤੋਂ ਆਉਣ ਤੋਂ ਬਾਅਦ ਕਾਂਗਰਸ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਵੀ ਸੌਂਪ ਸਕਦੀ ਹੈ।


ਸੂਬਾ ਕਾਂਗਰਸ ਤਿੰਨ ਧੜਿਆਂ 'ਚ ਵੰਡੀ ਜਾ ਸਕਦੀ ਹੈ


ਇਹੀ ਨਹੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਿਲਣ ਤੋਂ ਬਾਅਦ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਏ ਸਨ, ਇਸ ਲਈ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਸੂਬਾ ਕਾਂਗਰਸ 'ਚ ਕੋਈ ਵੱਡੀ ਜ਼ਿੰਮੇਵਾਰੀ ਦਿੱਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਨ। ਅਜਿਹੇ ਵਿੱਚ ਪੰਜਾਬ ਕਾਂਗਰਸ ਹੁਣ ਤਿੰਨ ਧੜਿਆਂ ਵਿੱਚ ਵੰਡੀ ਹੋਈ ਨਜ਼ਰ ਆ ਰਹੀ ਹੈ। ਇੰਡੀਅਨ ਐਕਸਪ੍ਰੈਸ ਨੂੰ ਦਿੱਤੇ ਇੰਟਰਵਿਊ ਵਿੱਚ ਇੱਕ ਕਾਂਗਰਸੀ ਆਗੂ ਨੇ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਨੂੰ ਇੱਕ ਮਜ਼ਬੂਤ ​​ਆਗੂ ਦੀ ਲੋੜ ਹੈ। ਸਰਕਾਰ ਨੂੰ ਵੀ ਮਜ਼ਬੂਤ ​​ਵਿਰੋਧੀ ਧਿਰ ਦੀ ਲੋੜ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।