Punjab News: ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ 31 ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਹਰੀਸ਼ ਚੌਧਰੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਗੁਰਕੀਰਤ ਸਿੰਘ, ਤੇਜਿੰਦਰ ਸਿੰਘ ਬਿੱਟੂ, ਸੁਖਪਾਲ ਸਿੰਘ ਖਹਿਰਾ, ਰਜਿੰਦਰ ਕੌਰ ਭੱਠਲ, ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੇ ਨਾਂਅ ਸ਼ਾਮਿਲ ਹਨ | 







ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨੀਸ਼ ਤਿਵਾੜੀ, ਰਾਣਾ ਕੰਵਰਪਾਲ ਸਿੰਘ, ਪ੍ਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਜ ਕੁਮਾਰ ਚੱਬੇਵਾਲ, ਸੁਖਵਿੰਦਰ ਸਿੰਘ ਡੈਨੀ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ, ਡਾ: ਅਮਰ ਸਿੰਘ, ਮੁਹੰਮਦ ਸਦੀਕ, ਡਾ. , ਪਵਨ ਆਦੀਆ, ਓਪੀ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਕੇਸ਼ ਪਾਂਡੇ, ਰਜ਼ੀਆ ਸੁਲਤਾਨਾ, ਸੰਗਤ ਸਿੰਘ ਗਿਲਜੀਆਂ ਅਤੇ ਸੰਦੀਪ ਸੰਧੂ ਦੇ ਨਾਂ ਵੀ ਸ਼ਾਮਲ ਹਨ।


ਇਹ ਵੀ ਪੜ੍ਹੋ: ਕਾਂਗਰਸ ਨੇ ਕਨ੍ਹਈਆ ਕੁਮਾਰ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, NSUI ਦਾ ਬਣਾਇਆ ਇੰਚਾਰਜ


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਕਨ੍ਹਈਆ ਕੁਮਾਰ ਨੂੰ ਆਪਣੀ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦਾ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪ੍ਰੈਸ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।


ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੁਰੰਤ ਪ੍ਰਭਾਵ ਨਾਲ ਕਨ੍ਹਈਆ ਕੁਮਾਰ ਨੂੰ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਦਾ ਏਆਈਸੀਸੀ ਇੰਚਾਰਜ ਨਿਯੁਕਤ ਕੀਤਾ ਹੈ। ਕਨ੍ਹਈਆ ਕੁਮਾਰ ਜੇਐਨਯੂ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਤੰਬਰ 2021 ਵਿੱਚ ਸੀਪੀਆਈ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।