Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਅਮਰਿੰਦਰ ਸਿੰਘ ਰਾਜਾ (Amarinder Singh Raja) ਨੇ ਭਗਵੰਤ ਮਾਨ (Bhagwant Mann) 'ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ 'ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ।



ਲੁਧਿਆਣਾ 'ਚ ਹੋਏ ਦੋਹਰੇ ਕਤਲ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵੜਿੰਗ ਨੇ ਕਿਹਾ, 'ਪੰਜਾਬ 'ਚ ਕਿਤੇ ਵੀ ਲੋਕ ਸੁਰੱਖਿਅਤ ਨਹੀਂ ਹਨ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਲੋਕ ਬਾਹਰ ਸੁਰੱਖਿਅਤ ਨਹੀਂ ਹਨ, ਲੋਕ ਆਪਣੇ ਘਰਾਂ ਦੇ ਅੰਦਰ ਵੀ ਸੁਰੱਖਿਅਤ ਨਹੀਂ ਹਨ।

ਲੁਧਿਆਣਾ ਦੇ ਪੌਸ਼ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿੱਚ ਬੁੱਧਵਾਰ ਸ਼ਾਮ ਇੱਕ ਸੇਵਾਮੁਕਤ ਇਨਕਮ ਟੈਕਸ ਅਧਿਕਾਰੀ ਅਤੇ ਉਸਦੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਵੜਿੰਗ ਨੇ ਇਕ ਬਿਆਨ ਵਿਚ ਕਿਹਾ ਕਿ ਮੋਹਾਲੀ ਜ਼ਿਲੇ ਦੇ ਜ਼ੀਰਕਪੁਰ ਵਿਚ ਇੱਕ ਸੀਨੀਅਰ ਪੱਤਰਕਾਰ 'ਤੇ ਵੀ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ।

ਰਾਜਾ ਵੜਿੰਗ ਨੇ ਕੀਤੀ ਇਹ ਅਪੀਲ
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਮਨ-ਕਾਨੂੰਨ ਦੇ ਮੁੱਦੇ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦੀ ਅਪੀਲ ਕੀਤੀ। ਵੜਿੰਗ ਨੇ ਮਾਨ ਨੂੰ ਕਿਹਾ, "ਪੰਜਾਬ ਅਰਾਜਕਤਾ ਵੱਲ ਵਧ ਰਿਹਾ ਹੈ, ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ, ਕਿਰਪਾ ਕਰਕੇ ਕਾਰਵਾਈ ਕਰੋ।"

ਇਸ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੇ ਪਟਿਆਲਾ 'ਚ ਹੋਈ ਹਿੰਸਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਪਾਰਟੀ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ 'ਚ ਅਸਮਰੱਥ ਹੋਣ ਦਾ ਦੋਸ਼ ਲਗਾ ਰਹੀ ਹੈ। ਹਾਲਾਂਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਸੂਬੇ 'ਚ ਅਪਰਾਧ 'ਤੇ ਪੂਰੀ ਤਰ੍ਹਾਂ ਰੋਕ ਲਗਾ ਕੇ ਹੀ ਦਮ ਲੈਣਗੇ।