ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੁੜ ਹਮਲਾ ਬੋਲਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਨੇ ਐਡਵੋਕੇਟ ਜਨਰਲ ਤੇ ਡੀਜੀਪੀ ਉੱਪਰ ਦਾ ਕਾਰਗੁਜ਼ਾਰੀ ਨੂੰ ਸ਼ੱਕੀ ਕਰਾਰ ਦਿੱਤਾ ਹੈ।
ਸਿੱਧੂ ਨੇ ਕਿਹਾ ਕਿ ਸਾਬਕਾ ਡੀਜੀਪੀ ਨੂੰ ਮਿਲੀ ਬਲੈਂਕੇਟ ਬੇਲ ਨੂੰ ਲੈ ਕੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਬਲੈਂਕੇਟ ਬੇਲ ਖਿਲਾਫ ਪਟੀਸ਼ਨ ਕਿਉਂ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਛੇ ਮਹੀਨਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਅੱਜ ਛੇ ਮਹੀਨਿਆਂ ਤੋਂ ਇੱਕ ਦਿਨ ਉੱਪਰ ਹੋ ਗਿਆ ਹੈ। ਅੱਜ ਤੱਕ ਨਹੀਂ ਪਤਾ ਰਿਪੋਰਟ ਕਿੱਥੇ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਜਾਂਚ ਲਈ ਹੁਣ ਤੱਕ ਤਿੰਨ ਐਸਆਈਟੀ ਬਣੀਆਂ ਪਰ ਅੱਜ ਤੱਕ ਇਨਸਾਫ ਨਹੀਂ ਮਿਲ ਸਕਿਆ। ਸਿੱਧੂ ਨੇ ਡਰੱਗ ਮਾਫੀਆ ਨੂੰ ਲੈ ਕੇ ਵੀ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਐਸਟੀਐਫ ਦੀ ਰਿਪੋਰਟ ਨੂੰ ਜਨਤਕ ਕਿਉਂ ਨਹੀਂ ਕੀਤਾ ਜਾਂਦਾ, ਸਰਕਾਰ ਨੂੰ ਕਿਸ ਦਾ ਡਰ ਹੈ। ਸਿੱਧੂ ਨੇ ਕਿਹਾ ਕਿ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਮੇਰਾ ਕੋਈ ਹੱਥ ਨਹੀਂ।
ਦੱਸ ਦਈਏ ਕਿ ਨਵਜੋਤ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ਨੂੰ ਘੇਰ ਰਹੇ ਹਨ। ਉਨ੍ਹਾਂ ਨੇ ਐਤਵਾਰ ਨੂੰ ਵੀ ਲਗਾਤਾਰ ਟਵੀਟ ਕਰਕੇ ਵੱਡੇ ਸਵਾਲ ਉਠਾਏ ਸਨ। ਅਹਿਮ ਗੱਲ ਹੈ ਕਿ ਨਵਜੋਤ ਸਿੱਧੂ ਹਮਲਾਵਰ ਹਨ ਪਰ ਸਰਕਾਰ ਵੱਲੋਂ ਇਸ ਬਾਰੇ ਕੋਈ ਪ੍ਰਤੀਕਰਮ ਨਹੀਂ ਆ ਰਿਹਾ।
ਇਹ ਵੀ ਪੜ੍ਹੋ: Wedding at Low Cost: ਸਮਾਰਟ ਪਲੈਨਿੰਗ ਨਾਲ ਜੋੜੇ ਨੇ ਬੇਹੱਦ ਘੱਟ ਪੈਸਿਆਂ 'ਚ ਕੀਤੀ ਸ਼ਾਨਦਾਰ ਵਿਆਹ ਦੀ ਪਾਰਟੀ, ਜਾਣੋ ਕਿਵੇਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/