Punjab News: ਪੰਜਾਬ ਕਾਂਗਰਸ ਇਕਾਈ ਦਾ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਪ੍ਰਗਟ ਸਿੰਘ ਨੇ ਸ਼ਨੀਵਾਰ ਨੂੰ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ​​ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।

Continues below advertisement

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਨੇ ਸ਼ੁੱਕਰਵਾਰ ਨੂੰ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PCC) ਦਾ ਪ੍ਰਧਾਨ ਨਿਯੁਕਤ ਕੀਤਾ।

ਪਰਗਟ ਸਿੰਘ ਨੇ X 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ, "ਮੈਂ ਮਲਿਕਾਰੁਜਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਦਿਲੋਂ ਧੰਨਵਾਦ ਕਰਦਾ ਹਾਂ।"

Continues below advertisement

ਉਨ੍ਹਾਂ ਅੱਗੇ ਕਿਹਾ, "ਮੈਂ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ​​ਕਰਨ ਅਤੇ ਆਪਣੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰਾਂਗਾ।"