Punjab News: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਹੁਣ ਤੱਕ ਦਿੱਲੀ ਵਿੱਚ ਡਟੇ ਹੋਏ ਹਨ। ਇਸ ਦੌਰਾਨ ਉਹ ਕਾਂਗਰਸ ਦੇ ਹਰ ਨੇਤਾ ਨੂੰ ਮਿਲ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਜਰੀਏ ਉਹ ਪਾਰਟੀ ਦੇ ਅੰਦਰੂਨੀ ਵਿਰੋਧੀਆਂ ਦੇ ਲਈ ਦਿੱਲੀ ਦਰਬਾਰ ਦਾ ਰਸਤਾ ਬੰਦ ਕਰ ਰਹੇ ਹਨ। 

Continues below advertisement

ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਅਮਰਿੰਦਰ ਸਿੰਘ ਰਾਜਾ ਵੜਿੰਗ 2027 ਦੀਆਂ ਚੋਣਾਂ ਤੋਂ ਸਿਰਫ਼ ਤਿੰਨ ਮਹੀਨੇ ਪਹਿਲਾਂ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਨਿਰਾਸ਼ਾ ਦਿਖਾਉਣ ਦੇ ਨਾਲ-ਨਾਲ ਬਾਗੀ ਤੇਵਰ ਦਿਖਾ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਧੜਾ ਵੀ ਪਰਗਟ ਸਿੰਘ ਪ੍ਰਤੀ ਉਤਸ਼ਾਹਹੀਨ ਜਾਪਦਾ ਹੈ।

ਚੰਨੀ ਖੁਦ ਪ੍ਰਧਾਨ ਬਣਨਾ ਚਾਹੁੰਦੇ ਸਨ, ਇਸ ਕਰਕੇ ਉਹ ਜ਼ਿਆਦਾ ਖੁਸ਼ ਨਹੀਂ ਲੱਗ ਰਹੇ। ਅਜਿਹੇ ਵਿੱਚ ਬਾਅਦ ਵਿੱਚ ਹਾਈਕਮਾਨ ਨੂੰ ਸਫਾਈ ਦੇਣ ਦੀ ਬਜਾਏ ਪਰਗਟ ਪਹਿਲਾਂ ਹੀ ਸਾਰੀ ਸਥਿਤੀ ਕਲੀਅਰ ਕਰ ਰਹੇ ਹਨ।

Continues below advertisement

ਪਰਗਟ ਸਿੰਘ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਵਾਪਸ ਆਉਣਗੇ। ਫਿਰ ਉਹ ਚੰਡੀਗੜ੍ਹ ਵਿੱਚ ਸੀਨੀਅਰ ਕਾਂਗਰਸ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ। ਜਿਸ ਵਿੱਚ ਧੜੇਬੰਦੀ ਨੂੰ ਖਤਮ ਕਰਨ ਅਤੇ ਚੋਣ ਲੜਾਈ ਲਈ ਇੱਕਜੁੱਟ ਹੋਣ ਦਾ ਮੈਸੇਜ ਦਿੱਤਾ ਜਾਵੇਗਾ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।