ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Punjab News: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਅੰਦਰ ਲੀਡਰਸ਼ਿਪ ਤਬਦੀਲੀ ਬਾਰੇ ਚਰਚਾ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਸੀ। ਕੁਝ ਸਮਾਂ ਪਹਿਲਾਂ ਇਹ ਖ਼ਬਰ ਆਈ ਸੀ ਕਿ ਕਾਂਗਰਸ ਹਾਈ ਕਮਾਂਡ ਪੰਜਾਬ ਸੰਗਠਨ ਵਿੱਚ ਵੱਡੇ ਬਦਲਾਅ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਇੱਕ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।
ਹੁਣ ਰਾਜਾ ਵੜਿੰਗ ਦੇ ਅਸਤੀਫੇ ਨਾਲ ਇਹ ਪੁਸ਼ਟੀ ਹੋ ਗਈ ਹੈ ਕਿ ਹਾਈ ਕਮਾਂਡ ਪੰਜਾਬ ਵਿੱਚ ਇੱਕ ਨਵਾਂ ਪ੍ਰਧਾਨ ਨਿਯੁਕਤ ਕਰਨ ਜਾ ਰਹੀ ਹੈ। ਫਿਲਹਾਲ ਰਾਜਾ ਵੜਿੰਗ ਦੀ ਥਾਂ ਕਿਸ ਨੂੰ ਜ਼ਿੰਮੇਵਾਰੀ ਦਿੱਤੀ ਜਾਵੇਗੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਪੰਜਾਬ ਕਾਂਗਰਸ ਵਿੱਚ ਨਵੇਂ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ ਬਹੁਤ ਜਲਦੀ ਹੋ ਸਕਦਾ ਹੈ।
ਟ੍ਰੈਂਡਿੰਗ ਟੌਪਿਕ















