ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦਿੱਲੀ ਜਾਣਗੇ। ਅੱਜ ਸ਼ਾਮ ਕਾਂਗਰਸ ਦੀ ਕਾਰਜਕਾਰਨੀ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੈ। ਇਸ ਦੇ ਨਾਲ ਹੀ ਰਾਜਾ ਵੜਿੰਗ ਸੀਨੀਅਰ ਲੀਡਰ ਵੇਣੂਗੋਪਾਲ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਵੀ ਚਰਚਾ ਹੈ ਕਿ ਨਵਜੋਤ ਸਿੱਧੂ ਦੇ ਮੁੱਦੇ 'ਤੇ ਚਰਚਾ ਹੋ ਸਕਦੀ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਖਿਲਾਫ ਅਨੁਸਾਸ਼ਨੀ ਕਾਰਵਾਈ ਦਾ ਮੁੱਦਾ ਹਾਈਕਮਾਨ ਕੋਲ ਪਹੁੰਚ ਚੁੱਕਾ ਹੈ। ਇਹ ਮਾਮਲਾ ਰਾਜਾ ਵੜਿੰਗ ਨੇ ਹੀ ਹਾਈਕਮਾਨ ਦੇ ਨੋਟਿਸ ਵਿੱਚ ਲਿਆਂਦਾ ਸੀ।

Continues below advertisement

ਦੱਸ ਦਈਏ ਕਿ 6 ਮਈ ਨੂੰ ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਕਮੇਟੀ ਦੇ ਚੇਅਰਮੈਨ ਏਕੇ ਐਂਟਨੀ ਅਚਾਨਕ ਬਿਮਾਰ ਹੋ ਗਏ ਸਨ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਸੀ। ਇਸ ਮੀਟਿੰਗ ਵਿੱਚ ਨਵਜੋਤ ਸਿੱਧੂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ। 

ਯਾਦ ਰਹੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ ਸ਼ਿਕਾਇਤ ਕੀਤੀ ਸੀ। ਇਸ ਬਾਰੇ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਫਾਰਸ਼ ਕੀਤੀ ਸੀ। ਇਸ ਤੋਂ ਬਾਅਦ ਸ਼ਿਕਾਇਤ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ।

Continues below advertisement

ਉਧਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿੱਚ ਨਹੀਂ ਚਰਚਾ ਛੇੜ ਦਿੱਤੀ ਹੈ। ਅਹਿਮ ਗੱਲ ਹੈ ਕਿ ਨਵਜੋਤ ਸਿੱਧੂ ਇਸ ਵੇਲੇ ਨਾ ਤਾਂ ਵਿਧਾਇਕ ਹਨ ਤੇ ਨਾ ਹੀ ਉਨ੍ਹਾਂ ਕੋਲ ਕਾਂਗਰਸ ਪਾਰਟੀ ਦੀ ਕੋਈ ਅਹੁਦਾ ਹੈ। ਉਧਰੋਂ ਇਹ ਮੁਲਾਕਾਤ ਉਸ ਵੇਲੇ ਹੋ ਰਹੀ ਹੈ ਜਦੋਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਨਵਜੋਤ ਸਿੱਧੂ ਨੇ ਐਤਵਾਰ ਨੂੰ ਖੁਦ ਟਵੀਟ ਕਰਕੇ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਕਰਕੇ ਪੰਜਾਬ ਦੇ ਮਸਲਿਆਂ ’ਤੇ ਵਿਚਾਰ-ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਅਰਥਚਾਰੇ ਦੀ ਬਹਾਲੀ ਦੇ ਮੁੱਦੇ ਉਠਾਏ ਜਾਣਗੇ। ਸਿੱਧੂ ਨੇ ਕਿਹਾ ਹੈ ਕਿ ਇਮਾਨਦਾਰ ਲੋਕਾਂ ਦੇ ਸਮੂਹਿਕ ਉਪਰਾਲੇ ਨਾਲ ਹੀ ਪੰਜਾਬ ਮੁੜ ਉੱਭਰ ਸਕਦਾ ਹੈ।