ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਘੰਟਿਆਂ ਬੱਧੀ ਬੇਲੋੜਾ ਰੱਖਿਆ ਜਾ ਰਿਹਾ ਹੈ ਜਦਕਿ ਸਭ ਕੁਝ ਕਾਗਜ਼ 'ਤੇ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਅਜਿਹੀ ਕਾਰਵਾਈ ਕਰ ਰਹੀ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਦੱਸ ਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ (Directorate of Enforcement) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਤੋਂ ਨੈਸ਼ਨਲ ਹੈਰਾਲਡ ਕੇਸ ਵਿੱਚ ਮਨੀ ਲਾਂਡਰਿੰਗ (Money Laundering) ਨੂੰ ਲੈ ਕੇ ਲਗਾਤਾਰ ਤਿੰਨ ਦਿਨ ਪੁੱਛਗਿੱਛ ਕੀਤੀ। ਈਡੀ ਦੇ ਸੂਤਰਾਂ ਮੁਤਾਬਕ ਤਿੰਨ ਦਿਨਾਂ ਤੱਕ 30 ਘੰਟੇ ਤੱਕ ਚੱਲੀ ਇਸ ਪੁੱਛਗਿੱਛ 'ਚ ਬੁੱਧਵਾਰ ਨੂੰ ਈਡੀ ਨੇ ਯੰਗ ਇੰਡੀਆ (Young India) ਦੀ ਬੈਲੇਂਸ ਸ਼ੀਟ ਦਿਖਾ ਕੇ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ।
ਹਾਲਾਂਕਿ ਰਾਹੁਲ ਗਾਂਧੀ ਨੇ ਈਡੀ ਦੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਕਿ ਉਸ ਨੂੰ ਇਸ ਦੇ ਫੰਡ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਹੈ, ਕਿਉਂਕਿ ਉਸ ਸਮੇਂ ਮੋਤੀ ਲਾਲ ਵੋਰਾ (Motilal Vora) ਫੰਡ ਨੂੰ ਸੰਭਾਲਦੇ ਸਨ। ਇਸ ਮਾਮਲੇ ਵਿੱਚ ਈਡੀ ਨੇ ਰਾਹੁਲ ਗਾਂਧੀ ਨੂੰ 17 ਜੂਨ ਸ਼ੁੱਕਰਵਾਰ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ।