ਸੜਕਾਂ 'ਤੇ ਉੱਤਰੇ ਕੈਪਟਨ ਦੀ ਅਗਵਾਈ 'ਚ ਕਾਂਗਰਸੀ
ਏਬੀਪੀ ਸਾਂਝਾ | 30 Dec 2019 01:35 PM (IST)
ਪੰਜਾਬ ਕਾਂਗਰਸ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਇਸ ਮੌਕੇ ਪੰਜਾਬ ਭਰ ਦੇ ਸੀਨੀਅਰ ਕਾਂਗਰਸੀ ਲੀਡਰ ਲੁਧਿਆਣਾ ਪਹੁੰਚੇ ਹੋਏ ਸੀ।
ਲੁਧਿਆਣਾ: ਪੰਜਾਬ ਕਾਂਗਰਸ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਇਸ ਮੌਕੇ ਪੰਜਾਬ ਭਰ ਦੇ ਸੀਨੀਅਰ ਕਾਂਗਰਸੀ ਲੀਡਰ ਲੁਧਿਆਣਾ ਪਹੁੰਚੇ ਹੋਏ ਸੀ। ਇਸ ਮੌਕੇ ਕੈਪਟਨ ਨੇ ਕਿਹਾ ਕਿ ਪੰਜਾਬ 'ਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਬੁਨਿਆਦੀ ਢਾਂਚੇ ਨਾਲ ਛੇੜਛਾੜ ਕੀਤੀ ਜਾ ਰਹੀ ਹੈ।