ਜਲੰਧਰ 'ਚ ED ਦਫ਼ਤਰ ਬਾਹਰ ਕਾਂਗਰਸ ਦਾ ਪ੍ਰਦਰਸ਼ਨ, ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਕੀਤਾ ਵਿਰੋਧ, ਵਧਾਈ ਦਫ਼ਤਰ ਦੀ ਸੁਰੱਖਿਆ
ਅੰਮ੍ਰਿਤਸਰ ਦੇ ਸੰਸਦ ਮੈਂਬਰ ਔਜਲਾ ਨੇ ਕਿਹਾ - ਸੀਨੀਅਰ ਕਾਂਗਰਸੀ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਈਡੀ ਵੱਲੋਂ ਚਾਰਜਸ਼ੀਟ ਅਦਾਲਤ ਵਿੱਚ ਉਦੋਂ ਪੇਸ਼ ਕੀਤੀ ਗਈ, ਜਦੋਂ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਕੁਝ ਰਾਜਾਂ ਵਿੱਚ ਚੋਣਾਂ ਵੀ ਹੋਣ ਵਾਲੀਆਂ ਹਨ।
Punjab News: ਕਾਂਗਰਸੀ ਆਗੂਆਂ ਨੇ ਜਲੰਧਰ (Jalandhar) ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦਫ਼ਤਰ ਦੇ ਬਾਹਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਈਡੀ ਵੱਲੋਂ ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਵਿਰੁੱਧ ਕੀਤੀ ਗਈ ਕਾਰਵਾਈ ਤੋਂ ਬਾਅਦ ਸ਼ੁਰੂ ਹੋਇਆ ਸੀ।
ਦਫ਼ਤਰ ਦੀ ਵਧਾਈ ਗਈ ਸੁਰੱਖਿਆ
ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਦੋਂ ਈਡੀ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਪਤਾ ਲੱਗਾ, ਤਾਂ ਦਫ਼ਤਰ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ ਤੇ ਬੈਰੀਕੇਡਿੰਗ ਕੀਤੀ ਗਈ। ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਨੂੰ ਵੀ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ।
ਗੁਰਜੀਤ ਔਜਲਾ ਦੀ ਅਗਵਾਈ ਵਿੱਚ ਹੋਇਆ ਪ੍ਰਦਰਸ਼ਨ
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjeet Singh Aujla) ਜਲੰਧਰ ਪਹੁੰਚੇ ਤੇ ਇਹ ਵਿਰੋਧ ਪ੍ਰਦਰਸ਼ਨ ਉਨ੍ਹਾਂ ਦੀ ਨਿਗਰਾਨੀ ਹੇਠ ਕੀਤਾ ਗਿਆ। ਅੰਮ੍ਰਿਤਸਰ ਦੇ ਸੰਸਦ ਮੈਂਬਰ ਔਜਲਾ ਨੇ ਕਿਹਾ - ਸੀਨੀਅਰ ਕਾਂਗਰਸੀ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਈਡੀ ਵੱਲੋਂ ਚਾਰਜਸ਼ੀਟ ਅਦਾਲਤ ਵਿੱਚ ਉਦੋਂ ਪੇਸ਼ ਕੀਤੀ ਗਈ, ਜਦੋਂ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਕੁਝ ਰਾਜਾਂ ਵਿੱਚ ਚੋਣਾਂ ਵੀ ਹੋਣ ਵਾਲੀਆਂ ਹਨ।
ਐਮਪੀ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਿਰਾਸ਼ਾ ਵਿੱਚ ਆ ਕੇ ਅਜਿਹਾ ਕੀਤਾ ਹੈ ਪਰ ਕਾਂਗਰਸ ਪਾਰਟੀ ਕਿਸੇ ਤੋਂ ਨਹੀਂ ਡਰਦੀ ਸੀ ਅਤੇ ਨਾ ਹੀ ਕਦੇ ਡਰੇਗੀ। ਕਾਂਗਰਸ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਕਾਂਗਰਸ ਡਰੇਗੀ ਨਹੀਂ। ਅਡਾਨੀ ਵਰਗੇ ਲੋਕਾਂ ਨੇ ਪੂਰੇ ਦੇਸ਼ ਨੂੰ ਲੁੱਟਿਆ ਪਰ ਕੇਂਦਰ ਸਰਕਾਰ ਉਸ ਵਿਅਕਤੀ ਵਿਰੁੱਧ ਕਾਰਵਾਈ ਕਰਦੀ ਹੈ ਜੋ ਆਪਣੀ ਆਵਾਜ਼ ਉਠਾਉਂਦਾ ਹੈ।
ਈਡੀ ਦਾ ਦੋਸ਼ ਹੈ ਕਿ ਕਾਂਗਰਸੀ ਆਗੂਆਂ ਨੇ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਐਸੋਸੀਏਟਿਡ ਜਰਨਲਜ਼ ਲਿਮਟਿਡ (AJL) ਦੀ 2000 ਕਰੋੜ ਦੀ ਜਾਇਦਾਦ ਉੱਤੇ ਕਬਜ਼ੇ ਦੇ ਲਈ ਦਾ ਅਧਿਗ੍ਰਹਿਣ ਨਿੱਜੀ ਮਾਲਕੀ ਵਾਲੀ ਕੰਪਨੀ 'ਯੰਗ ਇੰਡੀਅਨ' ਰਾਹੀਂ ਕੇਵਲ 50 ਲੱਖ ਰੁਪਏ ਵਿੱਚ ਕਰ ਲਿਆ। ਸੋਨੀਆ ਅਤੇ ਰਾਹੁਲ ਇਸ ਕੰਪਨੀ ਦੇ 76% ਸ਼ੇਅਰਾਂ ਦੇ ਮਾਲਕ ਹਨ। ਇਸ ਮਾਮਲੇ ਵਿੱਚ 'ਅਪਰਾਧ ਤੋਂ ਹੋਈ ਕਮਾਈ' 988 ਕਰੋੜ ਰੁਪਏ ਹੈ। ਮੰਨਿਆ ਜਾਂਦਾ ਸੀ। ਇਸ ਤੋਂ ਇਲਾਵਾ, ਸੰਬੰਧਿਤ ਜਾਇਦਾਦਾਂ ਦਾ ਬਾਜ਼ਾਰ ਮੁੱਲ 5,000 ਕਰੋੜ ਰੁਪਏ ਦੱਸਿਆ ਗਿਆ ਹੈ।






















