Punjab News: ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ 'ਤੇ ਭੜਕੇ ਰਾਜਾ ਵੜਿੰਗ, ਬੋਲੇ, ਖਤਰਨਾਕ ਸਿੱਟੇ ਨਿਕਲਣਗੇ...
ਰਾਜਾ ਵੜਿੰਗ ਨੇ ਅਜਨਾਲਾ ਥਾਣੇ ਦੇ ਘਿਰਾਓ ਨੂੰ ਖ਼ਤਰਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਸਰਕਾਰ ਅਸਲ ਸਥਿਤੀ ਨੂੰ ਸਮਝਣ 'ਚ ਨਾਕਾਮ ਰਹੀ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅਜਨਾਲਾ ਥਾਣੇ ਦੇ ਘਿਰਾਓ ਮਗਰੋਂ ਵਿਰੋਧੀ ਧਿਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਤੇ ਭਾਜਪਾ ਨੇਤਾਵਾਂ ਨੇ ਇਸ ਘਟਨਾ ਨੂੰ ਦੇਸ਼ ਦੀ ਸੁਰੱਖਿਆ ਦੇ ਖਿਲਾਫ ਦੱਸਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗ੍ਰਹਿ ਮੰਤਰਾਲਾ ਸੰਭਾਲਣ ਵਿੱਚ ਨਾਕਾਮ ਕਰਾਰ ਦਿੱਤਾ ਹੈ।
ਰਾਜਾ ਵੜਿੰਗ ਨੇ ਅਜਨਾਲਾ ਥਾਣੇ ਦੇ ਘਿਰਾਓ ਨੂੰ ਖ਼ਤਰਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਸਰਕਾਰ ਅਸਲ ਸਥਿਤੀ ਨੂੰ ਸਮਝਣ 'ਚ ਨਾਕਾਮ ਰਹੀ, ਜਿਸ ਦੇ ਗੰਭੀਰ ਨਤੀਜੇ ਨਿਕਲਣਗੇ।
Horrific scenes coming in from Ajnala! Raiding of a @PunjabPoliceInd station is an unprecedented & alarming incident. This represents a complete collapse of law & order situation. @BhagwantMann @AAPPunjab govt has failed to judge the pulse which will have terrible consequences. pic.twitter.com/bs75H76yr0
— Amarinder Singh Raja Warring (@RajaBrar_INC) February 23, 2023
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣਾ ਘੇਰਨ ਮਗਰੋਂ ਅੱਜ ਪੁਲਿਸ ਦਾ ਬਿਆਨ ਆਇਆ ਹੈ। ਪੁਲਿਸ ਨੇ ਕੱਲ੍ਹ ਦੇ ਘਟਨਕ੍ਰਮ ਬਾਰੇ ਰਿਪੋਰਟ ਦਿੱਤੀ ਹੈ। ਪੁਲਿਸ ਦੇ ਬਿਆਨ ਮੁਤਾਬਕ ਬੁੱਧਵਾਰ ਨੂੰ ਅਜਨਾਲਾ ਥਾਣੇ ਹੋਈ ਝੜਪ ਵਿੱਚ 7 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਇਸ ਬਾਰੇ ਫਿਲਹਾਲ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ।
ਪੁਲਿਸ ਨੇ ਦੱਸਿਆ ਹੈ ਕਿ ਵੀਰਵਾਰ ਦੀ ਅਜਨਾਲਾ ਹਿੰਸਾ ਦੌਰਾਨ ਇੱਕ ਐਸਪੀ ਸਮੇਤ 7 ਪੁਲਿਸ ਵਾਲੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਪੁਲਿਸ ਨੇ ਇਸ ਸਬੰਧ ਵਿੱਚ ਅਜੇ ਤੱਕ ਕੋਈ ਕੇਸ ਦਰਜ ਨਹੀਂ ਕੀਤਾ ਹੈ। ਐਸਐਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਕਿਹਾ ਹੈ ਕਿ "ਅਸੀਂ ਇਸ ਨੂੰ ਦੇਖ ਰਹੇ ਹਾਂ। ਅਸੀਂ ਇਸ ਬਾਰੇ ਅਪਡੇਟ ਕਰਾਂਗੇ ਤੇ ਇਸ ਬਾਰੇ ਫਿਲਹਾਲ ਕੋਈ ਟਿੱਪਣੀ ਨਹੀਂ ਕਰ ਸਕਦੇ।" ਅਹਿਮ ਗੱਲ ਹੈ ਕਿ ਪੁਲਿਸ ਇਸ ਬਾਰੇ ਜਵਾਬ ਦੇਣ ਤੋਂ ਟਲਦੀ ਨਜ਼ਰ ਆ ਰਹੀ ਹੈ।
ਪਤਾ ਲੱਗਾ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣਾ ਘੇਰਨ ਮਗਰੋਂ ਪੁਲਿਸ ਵਿੱਚ ਮਾਯੂਸੀ ਦਾ ਅਲਮ ਹੈ। ਵੀਰਵਾਰ ਨੂੰ ਅਜਨਾਲਾ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਸੀਨੀਅਰ ਪੁਲਿਸ ਅਧਿਕਾਰੀ ਮੀਟਿੰਗ ਲਈ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿੇ ਪਹੁੰਚ ਰਹੇ ਹਨ।
ਦੱਸ ਦਈਏ ਕਿ ਬੁੱਧਵਾਰ ਨੂੰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣਾ ਅਜਨਾਲਾ ਦਾ ਘਿਰਾਓ ਕੀਤਾ ਸੀ। ਭਾਈ ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਹੀ ਅਜਨਾਲਾ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਸਖਤ ਰੋਕਾਂ ਲਾਈਆਂ ਹੋਈਆਂ ਸੀ ਪਰ ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਗਏ ਕਿ ਪੁਲਿਸ ਉਨ੍ਹਾਂ ਨੂੰ ਰੋਕਣ ਵਿੱਚ ਬੇਵੱਸ ਨਜ਼ਰ ਆਈ।