ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਧੜਿਆਂ ਦੇ ਪ੍ਰੈਸ਼ਰ ਨਾਲ ਹਾਈਕਮਾਨ ਨੇ ਆਖਰਕਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਧੜਿਆਂ ਦੇ ਪ੍ਰੈਸ਼ਰ ਨਾਲ ਹਾਈਕਮਾਨ ਨੇ ਆਖਰਕਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
ਰਾਜਾ ਵੜਿੰਗ ਨੇ ਬੁੱਧਵਾਰ ਦੇਰ ਰਾਤ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਇਸ ਤੋਂ ਬਾਅਦ ਉਹ ਵੀਰਵਾਰ ਨੂੰ ਦਿੱਲੀ ਪਹੁੰਚੇ। ਉਹ ਅੱਜ (ਸ਼ੁੱਕਰਵਾਰ, 2 ਅਕਤੂਬਰ) ਸਵੇਰੇ 11 ਵਜੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।
ਉੱਥੇ ਹੀ ਪਾਰਟੀ ਹਾਈਕਮਾਨ ਨੇ ਚੰਨੀ-ਰੰਧਾਵਾ ਧੜੇ ਨੂੰ ਸਾਫ ਕਹਿ ਦਿੱਤਾ ਹੈ ਕਿ ਪਾਰਟੀ ਕਿਸੇ ਵੀ ਹਾਲਤ ਵਿੱਚ ਧੜੇਬੰਦੀ ਨੂੰ ਬਰਦਾਸ਼ਤ ਨਹੀਂ ਕਰੇਗੀ। ਪਾਰਟੀ ਸੂਤਰਾਂ ਅਨੁਸਾਰ, ਪੰਜਾਬ ਇੰਚਾਰਜ ਸਚਿਨ ਪਾਇਲਟ ਵੱਲੋਂ ਪੰਜਾਬ ਬਾਰੇ ਹਾਈਕਮਾਨ ਨੂੰ ਸੌਂਪੀ ਗਈ ਰਿਪੋਰਟ ਵਿੱਚ ਇਹ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਪਾਰਟੀ ਦਾ ਇੱਕ ਵੱਡਾ ਧੜਾ ਰਾਜਾ ਵੜਿੰਗ ਨੂੰ ਪ੍ਰਧਾਨ ਵਜੋਂ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ।
ਇਸ ਲਈ, ਵੜਿੰਗ ਨੂੰ ਹਟਾਏ ਬਿਨਾਂ ਪਾਰਟੀ ਅੰਦਰ ਧੜੇਬੰਦੀ ਨੂੰ ਖਤਮ ਕਰਨਾ ਅਸੰਭਵ ਹੈ। ਰਾਜਾ ਵੜਿੰਗ ਨੂੰ ਹਟਾ ਕੇ ਇੱਕ ਨਿਊਟਰਲ ਪ੍ਰਧਾਨ ਬਣਾਉਣਾ ਚਾਹੀਦਾ ਹੈ। ਰਾਜਾ ਵੜਿੰਗ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਨੂੰ ਅੱਜ ਇੱਕ ਨਵਾਂ ਪ੍ਰਧਾਨ ਮਿਲ ਸਕਦਾ ਹੈ। ਰਾਜਨੀਤਿਕ ਮਾਹਿਰਾਂ ਅਨੁਸਾਰ, ਵਿਜੇਇੰਦਰ ਸਿੰਗਲਾ ਦਾ ਨਾਨ-ਕੰਟਰੀਵਰਸ਼ੀਅਲ ਫੇਸ ਹੋਣ ਕਰਕੇ ਪ੍ਰਧਾਨ ਬਣਨਾ ਲਗਭਗ ਪੱਕਾ ਹੈ।
ਸੂਤਰਾਂ ਅਨੁਸਾਰ, ਇਹ ਰਿਪੋਰਟ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਨੂੰ ਪੇਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਰਾਜਾ ਵੜਿੰਗ ਨੂੰ ਨਿੱਜੀ ਤੌਰ 'ਤੇ ਫੋਨ ਕਰਕੇ ਅਸਤੀਫ਼ਾ ਦੇਣ ਲਈ ਕਿਹਾ। ਨਵੇਂ ਪਾਰਟੀ ਪ੍ਰਧਾਨ ਲਈ ਇੱਕ ਨਿਰਪੱਖ ਨੇਤਾ ਵਜੋਂ ਵਿਜੇਇੰਦਰ ਸਿੰਗਲਾ ਦੇ ਨਾਮ 'ਤੇ ਸ਼ੁਰੂਆਤ ਵਿੱਚ ਚਰਚਾ ਕੀਤੀ ਗਈ ਸੀ। ਹਾਲਾਂਕਿ, ਪ੍ਰਗਟ ਸਿੰਘ, ਸੁੱਖ ਸਰਕਾਰੀਆ ਅਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਨਾਵਾਂ 'ਤੇ ਵੀ ਚਰਚਾ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















