ਰਮਨਦੀਪ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਜਥੇਬੰਧਕ ਢਾਂਚੇ ਦੇ ਐਲਾਨ ਦੀ ਤਿਆਰੀ ਹੋ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਇਕਾਈ ਦੇ ਵੱਖ-ਵੱਖ ਅਹੁਦਿਆਂ ਲਈ ਨਾਵਾਂ ਦੀ ਸੂਚੀ ਪਾਰਟੀ ਹਾਈਕਮਾਨ ਨੂੰ ਭੇਜ ਦਿੱਤੀ ਹੈ। ਇਸ 'ਤੇ ਹਰੀ ਝੰਡੀ ਮਿਲਣ ਮਗਰੋਂ ਸੂਬਾ ਕਾਂਗਰਸ ਇੱਕ ਵਾਰ ਮੁੜ ਸਰਗਰਮ ਹੋ ਜਾਵੇਗੀ।
ਦੋ ਦਿਨ ਪਹਿਲਾਂ ਹੀ ਕਾਂਗਰਸ ਦੀ ਸੂਬਾ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਸੰਕੇਤ ਦਿੱਤੇ ਸਨ ਕਿ ਨਵੇਂ ਢਾਂਚੇ ਦਾ ਜਲਦ ਹੀ ਐਲਾਨ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਤੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਹੁਦੇਦਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਤੇ ਇਹ ਸੂਚੀ ਹੁਣ ਹਾਈਕਮਾਨ ਕੋਲ ਪਹੁੰਚੀ ਹੈ।
ਇਸ ਦੇ ਨਾਲ ਹੀ ਪੰਜਾਬ ਦੀ ਸਿਆਸਤ 'ਚ ਨਵਜੋਤ ਸਿੱਧੂ ਦੀ ਚਰਚਾ ਮੁੜ ਤੋਂ ਛਿੜ ਗਈ ਹੈ। ਦਰਅਸਲ ਇਹ ਵੀ ਪਤਾ ਲੱਗਾ ਹੈ ਕਿ ਕੈਬਨਿਟ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਦਾ ਨਾਂ ਵੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਦੇ ਅਹੁਦੇ ਬਾਰੇ ਸਪਸ਼ਟ ਨਹੀਂ ਹੋ ਸਕਿਆ।
ਬਗੈਰ ਮਾਸਕ ਬਜ਼ਾਰ ਘੁੰਮਦੀ ਬੱਕਰੀ ਪੁਲਿਸ ਨੇ ਕੀਤੀ ਗ੍ਰਿਫ਼ਤਾਰ
ਦਰਅਸਲ ਸਿੱਧੂ ਨੂੰ ਕੌਮੀ ਸਿਆਸਤ ਦੀ ਪੇਸ਼ਕਸ਼ ਹਾਈਕਮਾਨ ਵੱਲੋਂ ਹੁੰਦੀ ਰਹੀ ਹੈ ਪਰ ਉਨ੍ਹਾਂ ਦਾ ਕਹਿਣਾ ਕਿ ਉਹ ਪੰਜਾਬ ਛੱਡ ਕੇ ਨਹੀਂ ਜਾਣਗੇ। ਪਿਛਲੇ ਸਾਲ ਤੋਂ ਸਿੱਧੂ ਤੇ ਕੈਪਟਨ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਹੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਨੈਸ਼ਨਲ ਪੌਲਿਟਿਕਸ 'ਚ ਲਿਜਾਣ ਦਾ ਭਰੋਸਾ ਦਿਵਾਇਆ ਸੀ।
ਹੁਣ ਦੇਖਣਾ ਇਹ ਹੋਵੇਗਾ ਕਿ ਸੂਬਾ ਇਕਾਈ 'ਚ ਉਨ੍ਹਾਂ ਦਾ ਨਾਂਅ ਕਿਸ ਅਹੁਦੇ ਲਈ ਪੇਸ਼ ਕੀਤਾ ਗਿਆ, ਕੀ ਹਾਈਕਮਾਨ ਸਿੱਧੂ ਨੂੰ ਸੂਬਾ ਇਕਾਈ 'ਚ ਸ਼ਾਮਲ ਕਰੇਗੀ ਜਾਂ ਉਨ੍ਹਾਂ ਨੂੰ ਰਾਸ਼ਟਰੀ ਇਕਾਈ ਵਿੱਚ ਸ਼ਾਮਲ ਕੀਤਾ ਜਾਵੇਗਾ।
ਦਾਦੀ ਨੂੰ ਨਾਲ ਬਿਠਾ ਕੇ ਬਠਿੰਡਾ ਦੀ ਕੁੜੀ ਨੇ ਮੋਦੀ ਸਰਕਾਰ ਵਿਰੁੱਧ ਪਾਇਆ ਟਰੈਕਟਰ ਦਾ ਗੇਅਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ