Punjab News: ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ ਪ੍ਰਧਾਨ ਬਦਲੇ, ਹੁਣ ਇਨ੍ਹਾਂ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਪੰਜਾਬ ਕਾਂਗਰਸ ਦੇ ਵਿੱਚ ਇੱਕ ਵਾਰ ਮੁੜ ਤੋਂ ਫੇਰਬਦਲ ਕੀਤਾ ਗਿਆ ਹੈ। ਜੀ ਹਾਂ ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਪਾਰਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਕਾਂਗਰਸ

ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਪਾਰਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਕਾਂਗਰਸ ਦੇ ਮਹਾਂਸਚਿਵ ਕੇ. ਸੀ. ਵੇਣੂਗੋਪਾਲ ਵੱਲੋਂ ਇੱਕ ਅਧਿਕਾਰਕ ਪੱਤਰ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਾਂਗਰਸ ਚੇਅਰਮੈਨ ਦੀ ਮਨਜ਼ੂਰੀ ਤੋਂ ਬਾਅਦ ਕੁੱਲ 27 ਜ਼ਿਲ੍ਹਿਆਂ ਲਈ ਨਵੇਂ ਪ੍ਰਧਾਨਾਂ ਦੇ ਨਾਮ ਐਲਾਨੇ ਗਏ ਹਨ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਇਹ ਨਿਯੁਕਤੀਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੀਆਂ ਤੇ ਆਉਣ ਵਾਲੇ ਚੋਣਾਂ ਲਈ ਕਾਰਕੁਨਾਂ ਵਿੱਚ ਨਵਾਂ ਜੋਸ਼ ਭਰਨਗੀਆਂ। ਇਸ ਫੈਸਲੇ ਨਾਲ ਪਾਰਟੀ ਨੂੰ ਨੀਵੇਂ ਪੱਧਰ ਤੱਕ ਮਜ਼ਬੂਤੀ ਮਿਲੇਗੀ ਅਤੇ ਨਵੇਂ ਚਿਹਰਿਆਂ ਨੂੰ ਅੱਗੇ ਆਉਣ ਦਾ ਮੌਕਾ ਵੀ ਪ੍ਰਾਪਤ ਹੋਵੇਗਾ। ਕਾਂਗਰਸ ਨੇ ਉਮੀਦ ਜਤਾਈ ਹੈ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਜੁਟ ਜਾਣਗੇ ਅਤੇ ਪੰਜਾਬ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਬਣਾਉਣਗੇ।
ਕਾਂਗਰਸ ਹੋਏਗੀ ਹੋਰ ਮਜ਼ਬੂਤ
ਪਾਰਟੀ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਇਸ ਨਵੀਂ ਟੀਮ ਨਾਲ ਕਾਂਗਰਸ ਪੰਜਾਬ ਭਰ 'ਚ ਸੰਗਠਨ ਨੂੰ ਹੋਰ ਜ਼ਿਆਦਾ ਸਰਗਰਮ ਬਣਾਵੇਗੀ ਅਤੇ ਲੋਕਾਂ ਨਾਲ ਜੁੜੇ ਮਸਲਿਆਂ 'ਤੇ ਮਜ਼ਬੂਤ ਆਵਾਜ਼ ਉਠਾਏਗੀ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਨਵੀਂ ਬਣੀ ਇਹ ਟੀਮ ਸਿਰਫ਼ ਸੰਗਠਨਕ ਮਜ਼ਬੂਤੀ ਲਈ ਹੀ ਨਹੀਂ, ਸਗੋਂ ਰਾਜ ਦੀਆਂ ਜਨਤਕ ਸਮੱਸਿਆਵਾਂ ਨੂੰ ਉਜਾਗਰ ਕਰਨ ਤੇ ਉਨ੍ਹਾਂ ਦੇ ਹੱਲ ਲਈ ਮੈਦਾਨੀ ਪੱਧਰ 'ਤੇ ਕੰਮ ਕਰਨ ਲਈ ਤਿਆਰ ਰਹੇਗੀ। ਪਾਰਟੀ ਦੇ ਉੱਚ ਪੱਧਰੀ ਆਗੂਆਂ ਦਾ ਮੰਨਣਾ ਹੈ ਕਿ ਇਹ ਤਬਦੀਲੀਆਂ ਸੰਗਠਨ ਵਿਚ ਨਵੀਂ ਉਰਜਾ ਲੈ ਕੇ ਆਉਣਗੀਆਂ ਅਤੇ ਜ਼ਿਲ੍ਹਾ ਪੱਧਰ 'ਤੇ ਪਾਰਟੀ ਦੀ ਗਤੀਵਿਧੀ ਨੂੰ ਤੇਜ਼ ਕਰਨਗੀਆਂ। ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਉਮੀਦ ਦਿੱਤੀ ਗਈ ਹੈ ਕਿ ਉਹ ਜਨਤਾ ਦੇ ਹਿੱਤਾਂ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਨਗੇ, ਗਰਾਸਰੂਟ ਲੈਵਲ 'ਤੇ ਕਾਰਕੁਨਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਗੇ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਤਿਆਰੀ ਨੂੰ ਹੋਰ ਮਜ਼ਬੂਤ ਬਣਾਉਣਗੇ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਲਿਸਟ ਸ਼ੇਅਰ ਕਰਦੇ ਹੋਏ ਨਵੇਂ ਚੁਣੇ ਗਏ ਜ਼ਿਲ੍ਹੇ ਪ੍ਰਧਾਨਾਂ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ- ''ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਲਗਾਏ ਗਏ ਪੰਜਾਬ ਦੇ ਸਾਰੇ ਨਵੇਂ ਜ਼ਿਲ੍ਹਾ ਪ੍ਰਧਾਨ ਸਾਹਿਬਾਨਾਂ ਨੂੰ ਬਹੁਤ ਬਹੁਤ ਮੁਬਾਰਕਾਂ। ਮੈਨੂੰ ਪੂਰਨ ਉਮੀਦ ਹੈ ਤੁਸੀਂ ਪਾਰਟੀ ਦੀ ਬਿਹਤਰੀ ਲਈ ਅਤੇ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਲਈ ਪੂਰਨ ਤਰੀਕੇ ਡਟ ਕੇ ਮਿਹਨਤ ਨਾਲ ਪਾਰਟੀ ਦਾ ਝੰਡਾ ਜ਼ਰੂਰ ਬੁਲੰਦ ਕਰੋਂਗੇ। ਮੈਂ ਪੂਰਨ ਯਕੀਨ ਨਾਲ ਇਹ ਗੱਲ ਕਹਿ ਸਕਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ ਪਾਰਟੀ ਹੋਰ ਮਜ਼ਬੂਤੀ ਨਾਲ ਜ਼ਮੀਨੀ ਪੱਧਰ ਉੱਤੇ ਪੰਜਾਬ ਅਤੇ ਪੰਜਾਬੀਅਤ ਲਈ ਪੂਰਨ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਜਿੱਤ ਯਕੀਨੀ ਜ਼ਰੂਰ ਬਣਾਵੇਗੀ।''






















