Channi and Sidhu left for Kedarnath: ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਨਵਾਂ ਡਰਾਮਾ ਸਾਹਮਣੇ ਆਇਆ ਹੈ। ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਤਲਖੀ ਨਜ਼ਰ ਆਈ ਤਾਂ ਅੱਜ ਦੋਵੇਂ ਲੀਡਰ ਇਕੱਠੇ ਹੀ ਕੇਦਾਰਨਾਥ ਲਈ ਰਵਾਨਾ ਹੋ ਗਏ। ਉਨ੍ਹਾਂ ਨਾਲ ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ। ਸੂਤਰਾਂ ਮੁਤਾਬਕ ਹੁਣ ਦੋਵੇਂ ਲੀਡਰ ਕੇਦਾਰਨਾਥ ਵਿਖੇ ਆਪਣੇ ਗਿਲੇ-ਸ਼ਿਕਵੇ ਦੂਰ ਕਰਨਗੇ।


 


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਐਡਵੋਕੇਟ ਜਨਰਲ ਦੇ ਬੀਤੇ ਕੱਲ੍ਹ ਅਸਤੀਫਾ ਦੇਣ ਦੇ ਭੇਤ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਵਿਧਾਨ ਸਭਾ ਸਪੀਕਰ ਕੇਪੀ ਸਿੰਘ ਉਤਰਖੰਡ ਵਿੱਚ ਕੇਦਾਰਨਾਥ ਮੰਦਰ ਦੇ ਦਰਸ਼ਨ ਕਰਨ ਲਈ ਪੁੱਜੇ। 


 


ਇਹ ਸਾਰੇ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਤੋਂ ਪਹਿਲਾਂ ਹੈਲੀਕਾਪਟਰ ਰਾਹੀਂ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣ ਦੇਹਰਾਦੂਨ ਪੁੱਜੇ। ਬੇਸ਼ੱਕ ਇਸ ਨੂੰ ਧਾਰਮਿਕ ਪ੍ਰੋਗਰਾਮ ਦੱਸਿਆ ਜਾ ਰਿਹਾ ਹੈ ਪਰ ਅਸਲ ਵਿੱਚ ਇਹ ਚੰਨੀ ਤੇ ਸਿੱਧੂ ਦਾ ਕਲੇਸ਼ ਖਤਮ ਕਰਾਉਣ ਦੀ ਕਵਾਇਦ ਹੀ ਹੈ। 


 


ਦੱਸ ਦਈਏ ਕਿ ਪਹਿਲਾਂ ਪੰਜਾਬ ਕਾਂਗਰਸ ਦੇ ਲੀਡਰ ਨਿੱਤ ਦਿੱਲੀ ਦੇ ਗੇੜੇ ਲਾ ਰਹੇ ਸਨ। ਇਸ ਕਰਕੇ ਪਾਰਟੀ ਦੀ ਕਾਫੀ ਅਲੋਚਨਾ ਹੋ ਰਹੀ ਸੀ। ਇਸ ਲਈ ਲੱਗਦਾ ਹੈ ਕਿ ਹੁਣ ਦਿੱਲੀ ਦੀ ਥਾਂ ਕੇਦਾਰਨਾਥ ਵਿੱਚ ਸੁਲ੍ਹਾ ਸਫਾਈ ਦਾ ਰਾਹ ਲੱਭਿਆ ਜਾਵੇਗਾ।


ਦਰਅਸਲ ਪੰਜਾਬ ਕਾਂਗਰਸ (Punjab Congress ) 'ਚ ਮੁੜ ਕਲੇਸ਼ ਛਿੜ ਗਿਆ ਹੈ। ਨਵਜੋਤ ਸਿੱਧੂ (Navjot Singh Sidhu) ਨੇ ਸੋਮਵਾਰ ਨੂੰ ਸਸਤੀ ਬਿਜਲੀ (Cheaper Electricity) ਦੇ ਫ਼ੈਸਲੇ ਨੂੰ ਲੈ ਕੇ ਚੰਨੀ ਸਰਕਾਰ (Punjab Government) ਨੂੰ ਖੂਬ ਖਰੀਆਂ-ਖੋਟੀਆਂ ਸੁਣਾਈਆਂ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਨੇ ਵੱਡਾ ਐਕਸ਼ਨ ਲਿਆ। ਉਨ੍ਹਾਂ ਨੇ ਤੁਰੰਤ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਦਾ ਅਸਤੀਫ਼ਾ ਰੱਦ ਕਰ ਦਿੱਤਾ। ਸਿੱਧੂ ਦੇ ਦਬਾਅ ਹੇਠ ਐਡਵੋਕੇਟ ਦਿਓਲ ਨੇ ਅਸਤੀਫ਼ਾ ਦਿੱਤਾ ਸੀ। ਪੂਰਾ ਦਿਨ ਮੀਡੀਆ ਤੋਂ ਦੂਰੀ ਤੋਂ ਬਾਅਦ ਐਡਵੋਕੇਟ ਦਿਓਲ ਨੇ ਵੀ ਦੇਰ ਸ਼ਾਮ ਅਸਤੀਫ਼ੇ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ।


ਉਧਰ, ਇਸ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਜੇ ਕਿਸੇ ਇੱਕ ਵਿਅਕਤੀ ਦੀ ਇੱਕ, ਦੋ, ਤਿੰਨ ਜਾਂ ਚਾਰ ਲੋਕਾਂ ਨਾਲ ਨਾ ਬਣੇ ਤਾਂ ਮੰਨਿਆ ਜਾ ਸਕਦਾ ਹੈ, ਪਰ ਜੇ ਹਰੇਕ ਵਿਅਕਤੀ ਨਾਲ ਨਾ ਬਣੇ ਤਾਂ ਇਸ ਬਾਰੇ ਖੁੱਲ੍ਹ ਕੇ ਕੀ ਕਿਹਾ ਜਾ ਸਕਦਾ ਹੈ। ਇਸ ਸਮੇਂ ਵਰਕਰਾਂ ਨੂੰ ਦਿਸ਼ਾ ਦੀ ਲੋੜ ਹੈ। ਪ੍ਰਚਾਰ ਲਈ ਕਮੇਟੀਆਂ ਬਣਾਈਆਂ ਜਾਣੀਆਂ ਸਨ, ਪਰ ਕੁਝ ਨਹੀਂ ਹੋ ਰਿਹਾ। ਸਰਕਾਰ ਤੇ ਵਿਧਾਇਕ ਕੰਮ ਕਰ ਰਹੇ ਹਨ, ਪਰ ਵਰਕਰ ਉਡੀਕ ਕਰ ਰਹੇ ਹਨ। ਕਾਂਗਰਸ ਪਾਰਟੀ ਨੂੰ ਸਿੱਧੂ ਬਾਰੇ ਆਰ ਜਾਂ ਪਾਰ ਦਾ ਫ਼ੈਸਲਾ ਲੈਣਾ ਚਾਹੀਦਾ ਹੈ।


ਦੱਸ ਦਈਏ ਕਿ ਸੀਐਮ ਚੰਨੀ ਨੇ 1 ਨਵੰਬਰ ਨੂੰ ਪੰਜਾਬ ਨੂੰ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ। ਇਸ 'ਚ ਸਸਤੀ ਬਿਜਲੀ ਦੀ ਗੱਲ ਕੀਤੀ ਗਈ। ਇਹ ਵੀ ਚਰਚਾ ਹੈ ਕਿ ਸਿੱਧੂ ਖਫਾ ਸਨ ਪਰ ਫੈਸਲੇ ਤੋਂ ਪਹਿਲਾਂ ਉਨ੍ਹਾਂ ਨੂੰ ਨਾਲ ਨਹੀਂ ਲਿਆ ਗਿਆ। ਇਸ ਤੋਂ ਬਾਅਦ ਸਿੱਧੂ ਚੰਡੀਗੜ੍ਹ 'ਚ ਸੰਯੁਕਤ ਹਿੰਦੂ ਮਹਾਸਭਾ ਦੇ ਪ੍ਰੋਗਰਾਮ ਵਿੱਚ ਪੁੱਜੇ। ਸੀਐਮ ਚੰਨੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਹੀ ਸਿੱਧੂ ਨੇ ਸਰਕਾਰ ਦੇ ਦੀਵਾਲੀ ਦੇ ਤੋਹਫ਼ੇ ਤੇ ਖ਼ਾਲੀ ਖ਼ਜ਼ਾਨੇ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ।


ਇਹ ਵੀ ਪੜ੍ਹੋ: Mysterious Treasures in India: ਕਿੱਥੇ ਗਾਇਬ ਹੋ ਗਏ ਭਾਰਤ ਦੇ ਸਭ ਤੋਂ ਵੱਡੇ ਖ਼ਜ਼ਾਨੇ, ਅੱਜ ਤਕ ਨਹੀਂ ਲੱਗ ਸਕਿਆ ਪਤਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904