ਪੜਚੋਲ ਕਰੋ

Rahul Gandhi Punjab Visit: ਰਾਹੁਲ ਗਾਂਧੀ ਕਰਨਗੇ ਪੰਜਾਬ 'ਚ ਸੀਐਮ ਚਿਹਰੇ ਦਾ ਐਲਾਨ? ਉਮੀਦਵਾਰਾਂ ਨਾਲ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Punjab Assembly Election: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਖਰਾਬ ਮੌਸਮ ਕਾਰਨ ਉਹ ਦੇਰੀ ਨਾਲ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸਵੇਰੇ 9.30 ਵਜੇ ਅੰਮ੍ਰਿਤਸਰ ਪਹੁੰਚਣਾ ਸੀ।

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਖਰਾਬ ਮੌਸਮ ਕਾਰਨ ਉਹ ਦੇਰੀ ਨਾਲ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸਵੇਰੇ 9.30 ਵਜੇ ਅੰਮ੍ਰਿਤਸਰ ਪਹੁੰਚਣਾ ਸੀ ਪਰ ਉਨ੍ਹਾਂ ਦੀ ਵਿਸ਼ੇਸ਼ ਉਡਾਣ ਕਾਫੀ ਦੇਰੀ ਨਾਲ ਅੰਮ੍ਰਿਤਸਰ ਪਹੁੰਚੀ। ਸੰਘਣੀ ਧੁੰਦ ਕਾਰਨ ਉਹ ਤਿੰਨ ਘੰਟੇ ਦੇਰ ਨਾਲ ਪੁੱਜੇ। ਇੱਥੇ ਪਹੁੰਚਣ ਤੋਂ ਬਾਅਦ ਰਾਹੁਲ ਆਪਣੇ ਉਮੀਦਵਾਰਾਂ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਤੋਂ ਬਾਅਦ ਉਹ ਸ਼੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣਗੇ।

ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਕਾਂਗਰਸ ਦੇ ਉਮੀਦਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਹ ਸਾਰੇ ਇੱਥੇ ਜਿੱਤ ਦੀ ਅਰਦਾਸ ਕਰਨ ਲਈ ਆਏ। ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਸ੍ਰੀ ਗਾਂਧੀ ਨੂੰ ਹਵਾਈ ਅੱਡੇ ’ਤੇ ਜੀ ਆਇਆਂ ਆਖਿਆ। ਰਾਹੁਲ ਗਾਂਧੀ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਤੇ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਲਈ ਗਏ। ਪਰਿਕਰਮਾਂ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਹੱਥ ਵੀ ਜੋੜੇ।

ਇਸ ਤੋਂ ਬਾਅਦ ਰਾਹੁਲ ਗਾਂਧੀ ਜਲੰਧਰ ਲਈ ਰਵਾਨਾ ਹੋਣਗੇ। ਜਲੰਧਰ ਦੇ ਮਿੱਠਾਪੁਰ ਤੋਂ 3.30 ਤੋਂ 4.30 ਵਜੇ ਤੱਕ 'ਪੰਜਾਬ ਫਤਿਹ' ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਕੋਰੋਨਾ ਕਾਰਨ ਰੈਲੀਆਂ 'ਤੇ ਲੱਗੀ ਰੋਕ ਕਾਰਨ ਰਾਹੁਲ ਇਸ ਰੈਲੀ ਰਾਹੀਂ ਪੰਜਾਬ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਲੰਧਰ ਤੋਂ ਉਹ ਆਦਮਪੁਰ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਣਗੇ।

ਅਹਿਮ ਗੱਲ ਹੈ ਕਿ ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਪੰਜਾਬ 'ਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ 'ਤੇ ਟਿਕੀਆਂ ਹੋਈਆਂ ਹਨ। ਕਾਂਗਰਸੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੀ ਇਸ ਨੂੰ ਲੈ ਕੇ ਚੌਕਸ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਮੌਜੂਦਾ ਸੀਐਮ ਚਰਨਜੀਤ ਚੰਨੀ ਵਿੱਚ ਸੀਐਮ ਚਿਹਰੇ ਨੂੰ ਲੈ ਕੇ ਜੰਗ ਜਾਰੀ ਹੈ। ਇਸ ਕਾਰਨ ਕਾਂਗਰਸ ਧੜੇਬੰਦੀ ਵਿੱਚ ਵੰਡੀ ਹੋਈ ਹੈ।

ਅਜਿਹੇ 'ਚ ਕਾਂਗਰਸੀ ਲੀਡਰ ਵੀ ਚਾਹੁੰਦੇ ਹਨ ਕਿ ਸੀਐਮ ਦੇ ਚਿਹਰੇ 'ਤੇ ਸਥਿਤੀ ਸਪੱਸ਼ਟ ਹੋਵੇ ਤਾਂ ਜੋ ਚੋਣ ਕਿਸੇ ਇੱਕ ਦੀ ਅਗਵਾਈ 'ਚ ਹੀ ਲੜੀ ਜਾ ਸਕੇ। ਹਾਲਾਂਕਿ ਕਾਂਗਰਸ ਹਾਈਕਮਾਂਡ ਨੇ ਪਹਿਲਾਂ ਕਿਹਾ ਹੈ ਕਿ ਉਹ ਚੰਨੀ, ਸਿੱਧੂ ਤੇ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਾਂਝੀ ਅਗਵਾਈ ਹੇਠ ਚੋਣ ਲੜੇਗੀ।

ਦੱਸ ਦਈਏ ਕਿ ਰਾਹੁਲ ਗਾਂਧੀ ਸਾਰੇ 117 ਉਮੀਦਵਾਰਾਂ ਨਾਲ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣਾ ਹੈ। ਹਾਲਾਂਕਿ ਪੰਜਾਬ 'ਚ ਕਾਂਗਰਸ ਨੇ ਹੁਣ ਤੱਕ 117 'ਚੋਂ ਸਿਰਫ 109 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਅਜਿਹੇ 'ਚ ਬਾਕੀ 8 ਉਮੀਦਵਾਰਾਂ ਦਾ ਐਲਾਨ ਬਾਕੀ ਹੈ।

ਇਹ ਵੀ ਪੜ੍ਹੋ: Trending News: ਸਪੈਮ ਮੇਲ ਨੇ ਬਦਲ ਦਿੱਤੀ ਔਰਤ ਦੀ ਕਿਸਮਤ, ਮਿੰਟਾਂ ਵਿੱਚ ਬਣ ਗਈ ਕਰੋੜਪਤੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget