ਚੰਡੀਗੜ੍ਹ: ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਕਾਂਗਰਸ ਦੇ ਸਾਰੇ ਵਿਵਾਦਾਂ ਨੂੰ ਖ਼ਤਮ ਕਰਨ ਲਈ ਪਾਰਟੀ ਹਾਈ ਕਮਾਨ ਦੇ ਐਲਾਨ ਤੋਂ ਬਾਅਦ ਸੂਬਾ ਕਾਂਗਰਸ ਅੰਦਰ ਹਲਚਲ ਹੈ। ਪਿਛਲੇ ਹਫ਼ਤੇ ਤੋਂ ਕੈਪਟਨ ਦਾ ਖੇਮਾ ਕਾਫ਼ੀ ਚਿੰਤਾ 'ਚ ਨਜ਼ਰ ਆ ਰਿਹਾ ਹੈ, ਖਾਸ ਕਰ ਜਦੋਂ ਕੈਪਟਨ ਤਿੰਨ ਮੈਂਬਰੀ ਕਮੇਟੀ ਨਾਲ ਗੱਲਬਾਤ ਕਰਕੇ ਨਵੀਂ ਦਿੱਲੀ ਤੋਂ ਵਾਪਸ ਪਰਤਿਆ। ਕਮੇਟੀ ਵੱਲੋਂ ਦਿੱਤੇ ਗਏ ਫੈਸਲੇ ਤੋਂ ਨਿਰਾਸ਼ ਕੈਪਟਨ ਸੋਨੀਆ ਅਤੇ ਰਾਹੁਲ ਨੂੰ ਬਗੈਰ ਮਿਲੇ ਵਾਪਸ ਪੰਜਾਬ ਪਰਤ ਆਏ। ਇਸ ਦੇ ਨਾਲ ਹੀ ਹੀ ਕਾਂਗਰਸ ਦਾ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਮੰਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਆਗੂਆਂ ਨੇ ਉਨ੍ਹਾਂ ਨੂੰ ਸਾਫ਼ ਕੀਤਾ ਕੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਹੁਣ ਇੱਕ ਕਸ਼ਤੀ 'ਚ ਸਵਾਰ ਨਹੀਂ ਹੋ ਸਕਦੇ।


ਹੁਣ ਕੈਪਟਨ ਦੇ ਨਜ਼ਦੀਕੀ ਸਲਾਹਕਾਰਾਂ ਵਲੋਂ ਮਿਲੇ ਸੰਕੇਤਾਂ ਨੇ ਇਹ ਸਪੱਸ਼ਟ ਹੈ ਕਿ ਹਾਈ ਕਮਾਨ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਵੀ ਕੀਮਤ 'ਤੇ ਪਾਰਟੀ ਤੋਂ ਵੱਖ ਕਰਨ ਲਈ ਤਿਆਰ ਨਹੀਂ ਹੈ। ਸਿੱਧੂ ਦੀ ਨਾਰਾਜ਼ਗੀ ਦੂਰ ਕਰਨ ਲਈ ਉਨ੍ਹਾਂ ਨੂੰ ਸੂਬਾ ਕਾਂਗਰਸ ਅਤੇ ਸਰਕਾਰ ਵਿਚ ਸਤਿਕਾਰਯੋਗ ਸਥਾਨ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।


ਇਸ ਦੇ ਨਾਲ ਹੀ ਸਿੱਧੂ ਇਨ੍ਹੀਂ ਦਿਨੀਂ ਬਦਲਦੇ ਵੀ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕੈਪਟਨ ਵੱਲ ਤਿੱਖੇ ਟਵੀਟ ਕਰਨ ਦਾ ਰੁਖ ਹੁਣ ਸੂਬਾ ਸਰਕਾਰ ਦੇ ਅਧਿਕਾਰੀਆਂ ਵੱਲ ਮੋੜ ਦਿੱਤਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਪੰਜਾਬ ਡੀਜੀਪੀ 'ਤੇ ਪਹਿਲਾ ਹਮਲਾ ਕੀਤਾ।


ਉਧਰ ਪਾਰਟੀ ਸੂਤਰਾਂ ਮੁਤਾਬਕ ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਮੁੱਖ ਮੰਤਰੀ ਬਣਨ ਦੀਆਂ ਚਰਚਾਵਾਂ ਨੇ ਹਾਈ ਕਮਾਂਡ ਨੂੰ ਚਿੰਤਤ ਕਰ ਦਿੱਤਾ। ਸੂਬਾ ਇਕਾਈ ਦੇ ਵਿਵਾਦ ਨੂੰ ਸੁਲਝਾਉਣ ਲਈ ਮੱਧਮ ਰਾਹ ਦੀ ਭਾਲ ਕਰ ਰਹੀ ਕਾਂਗਰਸ ਹਾਈ ਕਮਾਂਡ ਨੇ ਹੁਣ ਸਾਰਿਆਂ ਨੂੰ ਬਰਾਬਰ ਲੈ ਕੇ ਜਾਣ ਦਾ ਫੈਸਲਾ ਕੀਤਾ ਹੈ।


ਕੈਪਟਨ ਦੇ ਸਲਾਹਕਾਰ ਨਾਲ ਗੱਲਬਾਤ ਦੌਰਾਨ ਇਹ ਪਤਾ ਲੱਗਿਆ ਹੈ ਕਿ ਪਾਰਟੀ ਹਾਈ ਕਮਾਂਡ ਕੈਪਟਨ ਅਤੇ ਸਿੱਧੂ ਦਰਮਿਆਨ ਰੁਤਬਾ ਦੀ ਲੜਾਈ ਨੂੰ ਨਜ਼ਰ ਅੰਦਾਜ਼ ਕਰਕੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਦੋਵਾਂ ਨੇਤਾਵਾਂ ਨੂੰ ਬਰਾਬਰ ਦੀ ਜ਼ਿੰਮੇਵਾਰੀ ਸੌਂਪ ਕੇ ਅੱਗੇ ਵਧੇਗੀ।


ਇਹ ਵੀ ਪੜ੍ਹੋ: Bank Holidays in July 2021: ਜੁਲਾਈ ਮਹੀਨੇ ਵਿੱਚ 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਲਿਸਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904