Punjab News: ਕਾਂਗਰਸ ਜਲਦ ਹੀ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਕਰ ਸਕਦੀ, ਦੌੜ 'ਚ ਇਨ੍ਹਾਂ ਆਗੂਆਂ ਦੇ ਨਾਂ ਸ਼ਾਮਿਲ
Punjab Congress: ਕਾਂਗਰਸ ਪਾਰਟੀ ਜਲਦ ਹੀ ਪੰਜਾਬ 'ਚ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਕਰ ਸਕਦੀ ਹੈ। ਦੋ ਸੰਸਦ ਮੈਂਬਰਾਂ ਸਮੇਤ ਚਾਰ ਨੇਤਾਵਾਂ ਦੇ ਨਾਂ ਪ੍ਰਧਾਨ ਬਣਨ ਦੀ ਦੌੜ ਵਿੱਚ ਹਨ।
Punjab Congress soon to get new state president, Ravneet Bittu name among contenders
Punjab Congress State President: ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੇ ਆਪ ਨੂੰ ਕਾਇਮ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਜਲਦੀ ਹੀ ਹੋ ਸਕਦੀ ਹੈ। ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਵਾਲੀ ਟੀਮ ਨੇ ਸੂਬਾ ਪ੍ਰਧਾਨ ਦੇ ਅਹੁਦੇ ਲਈ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਾਰ ਨਾਂ ਭੇਜੇ ਹਨ। ਖਾਸ ਗੱਲ ਇਹ ਹੈ ਕਿ ਪਾਰਟੀ ਦੇ ਦੋ ਮੌਜੂਦਾ ਸੰਸਦ ਮੈਂਬਰ ਸੂਬਾ ਪ੍ਰਧਾਨ ਬਣਨ ਦੀ ਦੌੜ ਵਿੱਚ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਆਗੂਆਂ ਵਿੱਚ ਆਪਸੀ ਫੁੱਟ ਸੀ। ਚੋਣਾਂ ਤੋਂ ਬਾਅਦ ਵੀ ਪਾਰਟੀ ਆਗੂਆਂ ਵੱਲੋਂ ਇੱਕ ਦੂਜੇ ’ਤੇ ਦੋਸ਼ ਲਾਉਣ ਦਾ ਸਿਲਸਿਲਾ ਜਾਰੀ ਹੈ। ਇਸ ਸਥਿਤੀ ਨੂੰ ਦੇਖਦਿਆਂ ਕਾਂਗਰਸ ਪਾਰਟੀ ਜਲਦੀ ਹੀ ਸੂਬਾ ਪ੍ਰਧਾਨ ਦਾ ਨਾਂ ਦੇ ਸਕਦੀ ਹੈ।
ਖ਼ਬਰਾਂ ਦੀ ਮੰਨੀਏ ਤਾਂ ਰਵਨੀਤ ਸਿੰਘ ਬਿੱਟੂ ਅਤੇ ਸੰਤੋਸ਼ ਚੌਧਰੀ ਸੂਬਾ ਪ੍ਰਧਾਨ ਬਣਨ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੀ ਸੂਬਾ ਪ੍ਰਧਾਨ ਬਣਨ ਦੀ ਦੌੜ ਵਿੱਚ ਹਨ।
ਸਿੱਧੂ ਵੀ ਬਣਾ ਰਹੇ ਹਨ ਦਬਾਅ
2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਬਦਲਾਅ ਕੀਤੇ ਜਾ ਰਹੇ ਹਨ। 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਸਮੁੱਚੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਪਾਰਟੀ ਪ੍ਰਧਾਨ ਦੀ ਚੋਣ ਕਰਦੇ ਸਮੇਂ ਸੀਨੀਆਰਤਾ ਵਫ਼ਾਦਾਰੀ ਦਾ ਮਾਪਦੰਡ ਬਣਾ ਰਹੀ ਹੈ।
ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਕਈ ਆਗੂਆਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਰਾਹੀਂ ਸਿੱਧੂ ਹਾਈਕਮਾਂਡ 'ਤੇ ਦੂਜੇ ਕਾਰਜਕਾਲ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਸਾਹਮਣੇ ਵਿਰੋਧੀ ਧਿਰ ਦੇ ਨੇਤਾ ਦੇ ਨਾਂ ਦਾ ਐਲਾਨ ਕਰਨ ਦੀ ਵੀ ਚੁਣੌਤੀ ਹੈ।
ਇਹ ਵੀ ਪੜ੍ਹੋ: Unemployment Rate in India: 2017-2020 ਦਰਮਿਆਨ ਭਾਰਤ ਵਿੱਚ ਬੇਰੁਜ਼ਗਾਰੀ ਦਰ ਵਿੱਚ 1.2% ਦੀ ਗਿਰਾਵਟ: ਕੇਂਦਰ