ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਨੇ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੇ ਵਿਵਾਦ ਦੇ ਵਿਚਕਾਰ ਸ਼ਨੀਵਾਰ ਨੂੰ ਪੰਜਾਬ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਰਾਤ ਨੂੰ ਇਸ ਸਬੰਧ ਵਿੱਚ ਐਲਾਨ ਕੀਤਾ।






ਇਸ ਮੀਟਿੰਗ ਤੋਂ ਪਹਿਲਾਂ ਹੀ ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫਾ ਨੇ ਇੱਕ ਟਵੀਟ ਕੀਤਾ ਹੈ। ਦੱਸ ਦਈਏ ਕਿ ਮੁਸਤਫਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਖ ਰਣਨੀਤਕ ਸਲਾਹਕਾਰ ਹਨ। ਉਨ੍ਹਾਂ ਨੇ ਅੱਜ ਹੋਣ ਵਾਲੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ।


ਦੱਸ ਦਈਏ ਕਿ ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫਾ ਨੇ ਕਿਹਾ ਹੈ ਕਿ 2017 ਵਿੱਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ। ਅਫ਼ਸੋਸ ਦੀ ਗੱਲ ਹੈ ਕਿ ਵਿਵਾਦਪੂਰਨ ਢੰਗ ਨਾਲ ਕਾਂਗਰਸੀਆਂ ਨੂੰ ਅਜੇ ਤੱਕ ਕਾਂਗਰਸ ਦਾ ਕੋਈ ਚੰਗਾ ਨੇਤਾ ਨਹੀਂ ਮਿਲਿਆ। ਸਾਢੇ ਚਾਰ ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਅੱਜ ਪਾਰਟੀ ਕੋਲ ਇੱਕ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ਹੈ।


ਇਹ ਵੀ ਪੜ੍ਹੋ: Coronavirus Today: ਲਗਾਤਾਰ ਚੌਥੇ ਦਿਨ ਵਧੇ ਕੋਰੋਨਾ ਦੇ ਕੇਸ, 24 ਘੰਟਿਆਂ 'ਚ ਸਾਹਮਣੇ ਆਏ 35,662 ਮਾਮਲਿਆਂ ਚੋਂ ਕੇਰਲਾ ਤੋਂ 23260 ਕੇਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904